ਮਮਤਾ ਬੈਨਰਜੀ ਦਾ ਦਾਅਵਾ: ਆਲੂ ਅਤੇ ਪਿਆਜ਼ ਦੀ ਕਾਲਾ ਬਾਜ਼ਾਰੀ ਲਈ ਨਵੇਂ ਖੇਤੀ ਕਾਨੂੰਨ ਜ਼ਿੰਮੇਵਾਰ
Published : Nov 24, 2020, 8:47 pm IST
Updated : Nov 24, 2020, 8:47 pm IST
SHARE ARTICLE
CM Mamata Banerjee
CM Mamata Banerjee

ਕੇਂਦਰ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਦਾ ਹੋ ਰਿਹੈ ਵਿੱਤੀ ਨੁਕਸਾਨ

ਪਛਮੀ ਬੰਗਾਲ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨਾਂ ਕਾਰਨ ਆਲੂ, ਪਿਆਜ਼ ਦੀ ਕਾਲਾ ਬਾਜ਼ਾਰੀ ਹੋ ਰਹੀ ਹੈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ।  ਬੈਨਰਜੀ ਨੇ ਕਿਹਾ ਕਿ ਉਸਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਕੇਂਦਰ ਨੂੰ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਚੀਜ਼ਾਂ ਦੀ ਕਾਲਾਬਾਜ਼ਾਰੀ ਨਾ ਹੋਵੇ ਅਤੇ ਰਾਜਾਂ ਨੂੰ ਇਨ੍ਹਾਂ ਸਮੱਸਿਆਵਾਂ ਨਾਲ ਨਜਿੱਠਣ ਲਈ ਜ਼ਰੂਰੀ ਅਧਿਕਾਰ ਦਿਤੇ ਜਾਣੇ ਚਾਹੀਦੇ ਹਨ।

Mamata BanerjeeMamata Banerjee

ਪ੍ਰਬੰਧਕੀ ਬੈਠਕ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਨੇ ਵਿਨਾਸ਼ਕਾਰੀ ਖੇਤੀਬਾੜੀ ਕਾਨੂੰਨ ਬਣਾਏ ਹਨ ਜਿਸ ਕਾਰਨ ਆਲੂ, ਪਿਆਜ਼ ਵਰਗੀਆਂ ਜ਼ਰੂਰੀ ਵਸਤਾਂ ਦੀ ਕਾਲਾ ਬਾਜ਼ਾਰ ਹੋ ਰਹੀ ਹੈ।’’ ਤਿ੍ਰਣਮੂਲ ਕਾਂਗਰਸ ਦੀ ਮੁਖੀ ਨੇ ਕਿਹਾ, ‘‘ਪਹਿਲਾਂ ਅਸੀਂ ਇਨ੍ਹਾਂ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਦੇ ਸੀ, ਪਰ ਕੇਂਦਰ ਦੇ ਕਾਨੂੰਨਾਂ ਨੇ ਰਾਜਾਂ ਤੋਂ ਇਹ ਅਧਿਕਾਰ ਖੋਹ ਲਿਆ ਹੈ। ਇਹ ਕਿਸਾਨਾਂ ਅਤੇ ਗਾਹਕਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। 

Mamta and modiMamta and modi

ਕੇਂਦਰ ਸਰਕਾਰ ’ਤੇ ਇਨ੍ਹਾਂ ਕਾਨੂੰਨਾਂ ਰਾਹੀਂ ਕਿਸਾਨਾਂ ਤੋਂ ਸੱਭ ਕੁੱਝ ਲੁੱਟਣ ਦਾ ਦੋਸ਼ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਲੂ ਦੀਆਂ ਕੀਮਤਾਂ ’ਚ ਚਿੰਤਾਜਨਕ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਰੂਰੀ ਵਸਤਾਂ ਦੀ ਸੂਚੀ ’ਚ ਸ਼ਾਮਲ ਰਹੇ ਆਲੂ, ਪਿਆਜ਼ ਵਰਗੀਆਂ ਵਸਤਾਂ ਦੀਆਂ ਕੀਮਤਾਂ ’ਚ ਵਾਧੇ ਲਈ ਸੂਬਾ ਸਰਕਾਰ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।   

Location: India, West Bengal

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement