
ਇਹ ਬੈਠਕ ਸਵੇਰੇ 10.30 ਵਜੇ ਸ਼ੁਰੂ ਹੋਵੇਗੀ
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ, ਜਿਹੜੇ ਸੂਬਿਆਂ ਵਿਚ ਪਿਛਲੇ ਦਿਨਾਂ ਵਿਚ ਕੋਰੋਨਾ ਦੇ ਮਾਮਲਿਾਂ ਦੀ ਸੰਖਿਆ ਜ਼ਿਆਦਾ ਆਈ ਹੈ। ਇਹ ਬੈਠਕ ਸਵੇਰੇ 10.30 ਵਜੇ ਸ਼ੁਰੂ ਹੋਵੇਗੀ, ਜਿਸ ਵਿਚ ਕੇਰਲ, ਪੱਛਮੀ ਬੰਗਾਲ, ਹਰਿਆਣਾ, ਦਿੱਲੀ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਅਤੇ ਛੱਤੀਸਗੜ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਤਿਉਹਾਰਾਂ ਦੇ ਮੌਸਮ ਤੋਂ ਬਾਅਦ, ਇਨ੍ਹਾਂ ਰਾਜਾਂ ਵਿਚ ਕੋਰੋਨਾ ਅਤੇ ਮੌਤਾਂ ਦੇ ਨਵੇਂ ਕੇਸਾਂ ਦੀ ਗਿਣਤੀ ਵਿਚ ਤੇਜ਼ੀ ਆਈ ਹੈ।
PM Modi
ਅੱਜ ਹੋਣ ਵਾਲੀ ਦੂਜੀ ਬੈਠਕ ਵਿਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਕੋਰੋਨਾ ਟੀਕੇ ਦੀ ਵੰਡ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ। ਦੇਸ਼ ਵਿਚ ਤਕਰੀਬਨ ਪੰਜ ਟੀਕਿਆਂ ਦੇ ਕਲੀਨਿਕਲ ਟਰਾਇਲ ਚੱਲ ਰਹੇ ਹਨ ਅਤੇ ਹੁਣ ਤੱਕ ਸਕਾਰਾਤਮਕ ਰਿਪੋਰਟਾਂ ਆ ਰਹੀਆਂ ਹਨ। ਅਜਿਹੀ ਸਥਿਤੀ ਵਿਚ ਸਰਕਾਰ ਵੱਲੋਂ ਟੀਕੇ ਦੀ ਵੰਡ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।