ਲਵ ਜੇਹਾਦ ਵਿਰੋਧੀਆਂ ਨੂੰ ਝਟਕਾ, ਹਾਈ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
Published : Nov 24, 2020, 7:32 pm IST
Updated : Nov 24, 2020, 7:33 pm IST
SHARE ARTICLE
Court
Court

ਜੀਵਨ ਸਾਥੀ ਚੁਣਨਾ ਹਰ ਕਿਸੇ ਦਾ ਬੁਨਿਆਦੀ ਅਧਿਕਾਰ

ਪ੍ਰਯਾਗਰਾਜ: ਲਵ ਜੇਹਾਦ ਨੂੰ ਲੈ ਕੇ ਰੌਲਾ ਪਾਉਣ ਵਾਲਿਆ ਨੂੰ ਹਾਈ ਕੋਰਟ ਨੇ ਆਪਣੇ ਤਾਜ਼ਾ ਫੈਸਲੇ ਰਾਹੀ ਵੱਡਾ ਝਟਕਾ ਦਿਤਾ ਹੈ। ਅਲਾਹਾਬਾਦ ਹਾਈਕੋਰਟ ਨੇ ਮਹੱਤਵਪੂਰਨ ਫੈਸਲਾ ਸੁਣਾਉਂਦਿਆ ਕਿਹਾ ਕਿ ਕਿਸੇ ਵਲੋਂ ਵੀ ਆਪਣਾ ਜੀਵਨ ਸਾਥੀ ਚੁਣਨਾ ਉਸ ਵਿਅਕਤੀ ਦਾ ਬੁਨਿਆਦੀ ਅਧਿਕਾਰ ਹੁੰਦਾ ਹੈ। ਹਾਈ ਕੋਰਟ ਨੇ ਕਿਹਾ ਕਿ ਵੱਖਰੇ ਧਰਮ ਜਾਂ ਜਾਤੀ ਦੇ ਹੋਣ ਕਰਕੇ ਕਿਸੇ ਨੂੰ ਵੀ ਇਕੱਠੇ ਰਹਿਣ ਜਾਂ ਵਿਆਹ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ।

BrideBride

ਕਾਬਲੇਗੌਰ ਹੈ ਕਿ ਲਵ ਜੇਹਾਦ ਮਾਮਲੇ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਸਰਕਾਰ, ਪਰਿਵਾਰ ਜਾਂ ਕਿਸੇ ਵੀ ਵਿਅਕਤੀ ਨੂੰ ਕਿਸੇ ਦੇ ਰਿਸ਼ਤੇ 'ਤੇ ਇਤਰਾਜ਼ ਕਰਨ ਤੇ ਇਸ ਦਾ ਵਿਰੋਧ ਕਰਨ ਦਾ ਕੋਈ ਅਧਿਕਾਰ ਨਹੀਂ। ਅਦਾਲਤ ਨੇ ਸੁਣਵਾਈ ਦੌਰਾਨ ਕਿਹਾ ਕਿ ਦੋਵਾਂ ਬਾਲਗਾਂ ਨੂੰ ਸਿਰਫ ਹਿੰਦੂ ਮੁਸਲਮਾਨ ਮੰਨ ਕੇ ਨਹੀਂ ਵੇਖਿਆ ਜਾ ਸਕਦਾ। ਹਾਈਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਰੱਦ ਕਰ ਦਿਤਾ। ਯੂਪੀ ਸਰਕਾਰ ਨੇ ਵਿਆਹ ਨੂੰ ਧਰਮ ਪਰਿਵਰਤਨ ਕਰਕੇ ਗਲਤ ਕਰਾਰ ਦਿਤਾ ਸੀ।

bridebride

ਅਦਾਲਤ ਨੇ ਸੂਬੇ ਦੇ ਕੁਸ਼ੀਨਗਰ ਦੇ ਸਲਾਮਤ ਅੰਸਾਰੀ ਤੇ ਪ੍ਰਿਅੰਕਾ ਖਰਵਰ ਉਰਫ ਆਲੀਆ ਦੀ ਅਰਜ਼ੀ 'ਤੇ ਵੀ ਸਖ਼ਤ ਟਿੱਪਣੀ ਦਿੱਤੀ। ਅਦਾਲਤ ਨੇ ਕਿਹਾ ਕਿ ਬਾਲਗ ਲੋਕਾਂ ਦੇ ਸਬੰਧਾਂ ਵਿਚ ਦਖਲ ਦੇਣਾ ਨਿੱਜਤਾ ਦੇ ਅਧਿਕਾਰ 'ਤੇ ਹਮਲਾ ਹੈ। ਹਾਈਕੋਰਟ ਦੇ ਡਿਵੀਜ਼ਨ ਬੈਂਚ ਹਾਲ ਹੀ ਵਿਚ ਹਾਈਕੋਰਟ ਦੇ ਸਿੰਗਲ ਬੈਂਚ ਵੱਲੋਂ ਦੋ ਕੇਸਾਂ ਵਿਚ ਦਿੱਤੇ ਫੈਸਲੇ ਨਾਲ ਸਹਿਮਤ ਨਹੀਂ ਹੋਏ।

BrideBride

ਜਸਟਿਸ ਪੰਕਜ ਨਕਵੀ ਤੇ ਜਸਟਿਸ ਵਿਵੇਕ ਅਗਰਵਾਲ ਦੀ ਡਿਵੀਜ਼ਨ ਬੈਂਚ ਨੇ ਫੈਸਲਾ ਦਿੰਦਿਆਂ ਇਹ ਟਿੱਪਣੀਆਂ ਕੀਤੀਆਂ। ਅਦਾਲਤ ਨੇ ਸਲਾਮਤ ਖਿਲਾਫ ਉਸ ਦੀ ਪਤਨੀ ਪ੍ਰਿਅੰਕਾ ਦੇ ਪਿਤਾ ਵਲੋਂ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰ ਦਿੱਤਾ। ਪ੍ਰਿਯੰਕਾ ਨੇ 19 ਅਕਤੂਬਰ, 2019 ਨੂੰ ਆਪਣਾ ਧਰਮ ਬਦਲਿਆ ਤੇ ਸਲਾਮਤ ਨਾਲ ਵਿਆਹ ਕੀਤਾ ਸੀ।

Location: India, Uttar Pradesh

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement