
ਸਾਰੇ ਸ਼ਰਧਾਲੂ ਪੰਜਾਬ ਦੇ ਪਾਤੜਾਂ ਮੰਡੀ ਤੋਂ ਰਾਜਸਥਾਨ ਦੇ ਗੁਗਾਮੇੜੀ ਧਾਮ ਜਾ ਰਹੇ ਸਨ
5 Punjabi Died in Accident at sirsa: ਸਿਰਸਾ ਦੇ ਪਿੰਡ ਰੂਪਵਾਸ ਨੇੜੇ ਨੌਹਰ ਚੋਪਟਾ ਰੋਡ 'ਤੇ ਵੀਰਵਾਰ ਦੇਰ ਰਾਤ ਇਕ ਟਰੈਕਟਰ ਟਰਾਲੀ ਪਲਟ ਗਈ। ਜਿਸ ਵਿਚ ਗੁਗਾਮੇੜੀ ਜਾ ਰਹੇ ਪੰਜਾਬ ਦੇ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਰਸਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਜ਼ਖਮੀਆਂ ਨੂੰ ਪਹਿਲਾਂ ਐਂਬੂਲੈਂਸ ਦੀ ਮਦਦ ਨਾਲ ਨਾਥੂਸਰੀ ਚੋਪਟਾ ਦੇ ਕਮਿਊਨਿਟੀ ਹੈਲਥ ਸੈਂਟਰ ਭੇਜਿਆ ਗਿਆ। ਜ਼ਖਮੀਆਂ ਦੀ ਹਾਲਤ ਗੰਭੀਰ ਹੁੰਦੀ ਦੇਖ ਕੇ ਉਥੋਂ ਦੇ ਡਾਕਟਰ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸਿਰਸਾ ਰੈਫਰ ਕਰ ਦਿਤਾ। ਟਰੈਕਟਰ ਟਰਾਲੀ ਵਿਚ 40 ਲੋਕ ਸਵਾਰ ਸਨ।
ਹਾਦਸੇ ਦਾ ਕਾਰਨ ਟਰੈਕਟਰ ਟਰਾਲੀ ਦੀ ਹੁੱਕ ਦੀ ਪਿੰਨ ਦਾ ਨਿਕਲਣਾ ਦਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਚੌਪਟਾ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਸਿਰਸਾ ਤੋਂ ਐਂਬੂਲੈਂਸ ਗੱਡੀਆਂ ਮੌਕੇ ’ਤੇ ਪੁੱਜ ਗਈਆਂ।
ਪੁਲਿਸ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਸਿਰਸਾ ਦੇ ਸਿਵਲ ਹਸਪਤਾਲ ਪਹੁੰਚਾਇਆ। ਸਾਰੇ ਸ਼ਰਧਾਲੂ ਪੰਜਾਬ ਦੇ ਪਾਤੜਾਂ ਮੰਡੀ ਤੋਂ ਰਾਜਸਥਾਨ ਦੇ ਗੁਗਾਮੇੜੀ ਧਾਮ ਜਾ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਜ਼ਖਮੀਆਂ ਦੀਆਂ ਚੀਕਾਂ ਸੁਣ ਕੇ ਰੂਪਵਾਸ ਪਿੰਡ ਦੇ ਲੋਕ ਹੈਰਾਨ ਰਹਿ ਗਏ।
ਦਸਿਆ ਜਾ ਰਿਹਾ ਹੈ ਕਿ ਕਈ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੇ ਪੋਸਟਮਾਰਟਮ ਰੂਮ ਵਿਚ ਰਖਵਾਇਆ ਗਿਆ ਹੈ। ਲਾਸ਼ਾਂ ਦਾ ਅੱਜ ਪੋਸਟਮਾਰਟਮ ਕੀਤਾ ਜਾਵੇਗਾ।
(For more news apart from 5 Punjabi Died in Accident at sirsa, stay tuned to Rozana Spokesman)