ਖ਼ਬਰਾਂ |

ਤਾਜ਼ਾ |

Arms smuggling : ਮੱਧ ਪ੍ਰਦੇਸ਼ ਤੋਂ ਨਜਾਇਜ਼ ਹਥਿਆਰ ਖਰੀਦ ਕੇ ਪੰਜਾਬ ਲਿਜਾਣ ਦੀ ਕੋਸ਼ਿਸ਼ ਕਰ ਰਹੇ 5 ਤਸਕਰ ਗ੍ਰਿਫਤਾਰ
Published : Nov 24, 2023, 9:38 pm IST
Updated : Nov 24, 2023, 9:39 pm IST
SHARE ARTICLE
Arms smuggling
Arms smuggling

ਮੁਲਜ਼ਮਾਂ ਨੇ ਪਛਮੀ ਮੱਧ ਪ੍ਰਦੇਸ਼ ਦੇ ਨਿਮਾਰ ਖੇਤਰ ਤੋਂ 50,000 ਰੁਪਏ ਪ੍ਰਤੀ ਹਥਿਆਰ ਦੇ ਹਿਸਾਬ ਨਾਲ 12 ਗੈਰ-ਕਾਨੂੰਨੀ ਦੇਸੀ ਬਣੇ ਪਿਸਤੌਲ ਖਰੀਦੇ ਸਨ

Arms smuggling : ਮੱਧ ਪ੍ਰਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਬਣੇ 12 ਦੇਸੀ ਪਿਸਤੌਲ ਖਰੀਦ ਕੇ ਪੰਜਾਬ ਲਿਜਾਣ ਦੀ ਕੋਸ਼ਿਸ਼ ਕਰ ਰਹੇ 5 ਤਸਕਰ ਸ਼ੁਕਰਵਾਰ ਨੂੰ ਇੰਦੌਰ ਵਿਚ ਫੜੇ ਗਏ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿਤੀ। ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਗੁਰਮੇਲ ਸਿੰਘ, ਜਗਸੀਰ ਸਿੰਘ ਅਟਵਾਲ, ਪ੍ਰਿੰਸ ਸਿੰਘ ਅਰਫਾਵਾਲਾ, ਵਿਪਨ ਕੁਮਾਰ ਅਤੇ ਅਜੇ ਖੋਖਰ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਉਹ ਪੰਜਾਬ ਦੇ ਫ਼ਿਰੋਜ਼ਪੁਰ, ਕਪੂਰਥਲਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ। 

ਇੰਦੌਰ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ (ਡੀ.ਸੀ.ਪੀ.) ਨਿਮਿਸ਼ ਅਗਰਵਾਲ ਨੇ ਦਸਿਆ ਕਿ ਮੁਲਜ਼ਮਾਂ ਨੇ ਪਛਮੀ ਮੱਧ ਪ੍ਰਦੇਸ਼ ਦੇ ਨਿਮਾਰ ਖੇਤਰ ਤੋਂ 50,000 ਰੁਪਏ ਪ੍ਰਤੀ ਹਥਿਆਰ ਦੇ ਹਿਸਾਬ ਨਾਲ 12 ਗੈਰ-ਕਾਨੂੰਨੀ ਦੇਸੀ ਬਣੇ ਪਿਸਤੌਲ ਖਰੀਦੇ ਸਨ। ਉਨ੍ਹਾਂ ਦਸਿਆ ਕਿ ਕਿਸੇ ਮੁਖਬਰ ਦੀ ਇਤਲਾਹ ’ਤੇ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਇੰਦੌਰ ’ਚ ਉਸ ਸਮੇਂ ਕਾਬੂ ਕੀਤਾ, ਜਦੋਂ ਇਹ ਨਜਾਇਜ਼ ਦੇਸੀ ਪਿਸਤੌਲ ਲੈ ਕੇ ਪੰਜਾਬ ਵਾਪਸ ਆ ਰਹੇ ਸਨ |

ਮੁਲਜ਼ਮਾਂ ਤੋਂ ਮੁੱਢਲੀ ਪੁਛ-ਪੜਤਾਲ ਦਾ ਹਵਾਲਾ ਦਿੰਦਿਆਂ ਡੀ.ਸੀ.ਪੀ. ਨੇ ਦਸਿਆ ਕਿ ਉਨ੍ਹਾਂ ਨੇ ਕੁਝ ਵਿਅਕਤੀਆਂ ਨਾਲ ਪੁਰਾਣੀ ਦੁਸ਼ਮਣੀ ਕਾਰਨ ਨਾਜਾਇਜ਼ ਹਥਿਆਰ ਖਰੀਦੇ ਸਨ। ਉਨ੍ਹਾਂ ਦਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ 12 ਦੇਸੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਦੀ ਮਦਦ ਨਾਲ ਡੂੰਘਾਈ ਨਾਲ ਪੁਛ-ਪੜਤਾਲ ਕੀਤੀ ਜਾ ਰਹੀ ਹੈ।

ਡੀ.ਸੀ.ਪੀ. ਅਨੁਸਾਰ ਇਨ੍ਹਾਂ ’ਚੋਂ ਕੁਝ ਮੁਲਜ਼ਮਾਂ ਵਿਰੁਧ ਪਹਿਲਾਂ ਹੀ ਗ਼ੈਰ-ਕਾਨੂੰਨੀ ਹਥਿਆਰ ਰੱਖਣ, ਧਮਕਾਉਣ ਅਤੇ ਕਤਲ ਦੀ ਕੋਸ਼ਿਸ਼ ਦੇ ਅਪਰਾਧਕ ਮਾਮਲੇ ਦਰਜ ਹਨ। ਪਛਮੀ ਮੱਧ ਪ੍ਰਦੇਸ਼ ਦਾ ਨਿਮਾਰ ਖੇਤਰ ਸਾਲਾਂ ਤੋਂ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਦੇ ਕੇਂਦਰ ਵਜੋਂ ਬਦਨਾਮ ਰਿਹਾ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸ਼ਰਾਰਤੀ ਅਨਸਰਾਂ ਨੂੰ ਹਥਿਆਰਾਂ ਦੀ ਸਪਲਾਈ ਦੇ ਮਾਮਲੇ ਅਕਸਰ ਇਸ ਖੇਤਰ ਤੋਂ ਸਾਹਮਣੇ ਆਉਂਦੇ ਰਹਿੰਦੇ ਹਨ। 

 (For more news apart from Arms smuggling, stay tuned to Rozana Spokesman)

SHARE ARTICLE

ਏਜੰਸੀ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement