ਟਾਈਟਲਰ ਵਿਰੁਧ ਕੇਸ ’ਚ ਸਾਬਕਾ ਪੁਲਿਸ ਅਧਿਕਾਰੀ ਗਵਾਹ ਵਜੋਂ ਤਲਬ
Published : Nov 24, 2024, 9:05 am IST
Updated : Nov 24, 2024, 10:09 am IST
SHARE ARTICLE
Former police officer summoned as a witness in the case against Tytler
Former police officer summoned as a witness in the case against Tytler

ਇਹ ਮਾਮਲਾ 1984 ਵਿਚ ਗੁਰਦੁਆਰਾ ਪੁਲ ਬੰਗਸ਼ ਵਿਖੇ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।  

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁਧ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਗਵਾਹਾਂ ਵਜੋਂ ਤਲਬ ਕੀਤਾ ਹੈ। ਇਹ ਮਾਮਲਾ 1984 ਵਿਚ ਗੁਰਦੁਆਰਾ ਪੁਲ ਬੰਗਸ਼ ਵਿਖੇ ਤਿੰਨ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।  

ਵਿਸ਼ੇਸ਼ ਸੀ.ਬੀ.ਆਈ. ਜੱਜ ਜਿਤੇਂਦਰ ਸਿੰਘ ਨੇ ਸਨਿਚਰਵਾਰ ਨੂੰ ਇਕ ਹੋਰ ਗਵਾਹ ਮਨਮੋਹਨ ਕੌਰ ਦਾ ਬਿਆਨ ਦਰਜ ਕਰਨਾ ਸੀ। ਹਾਲਾਂਕਿ, ਸੀ.ਬੀ.ਆਈ. ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਦੇ ਪਤੇ ’ਤੇ ਸੰਮਨ ਨਹੀਂ ਤਾਮੀਲ ਕੀਤੇ ਜਾ ਸਕਦੇ। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਮਨਮੋਹਨ ਕੌਰ ਨੂੰ ਨਵੇਂ ਸੰਮਨ ਭੇਜਣ ਲਈ ਸਮਾਂ ਮੰਗਿਆ ਸੀ।

ਅਦਾਲਤ ਨੇ ਇਸ ਨੂੰ ਮਨਜ਼ੂਰ ਕਰ ਲਿਆ। ਇਸ ਤੋਂ ਬਾਅਦ ਜੱਜ ਨੇ ਸਾਬਕਾ ਪੁਲਿਸ ਅਧਿਕਾਰੀਆਂ ਧਰਮ ਚੰਦਰਸ਼ੇਖਰ ਅਤੇ ਰਵੀ ਸ਼ਰਮਾ ਨੂੰ ਸੰਮਨ ਜਾਰੀ ਕਰ ਕੇ 2 ਦਸੰਬਰ ਨੂੰ ਸੁਣਵਾਈ ਦੀ ਅਗਲੀ ਤਰੀਕ ’ਤੇ ਅਦਾਲਤ ’ਚ ਪੇਸ਼ ਹੋਣ ਦਾ ਹੁਕਮ ਦਿਤਾ।  

ਟਾਈਟਲਰ ਵੀਡੀਉ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ। ਜੱਜ ਨੇ 12 ਨਵੰਬਰ ਨੂੰ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਦਾ ਬਿਆਨ ਦਰਜ ਕਰਨ ਦਾ ਕੰਮ ਪੂਰਾ ਕਰ ਲਿਆ ਸੀ। ਬਾਦਲ ਸਿੰਘ ਨੂੰ ਕਤਲੇਆਮ ਦੌਰਾਨ ਗੁਰਦੁਆਰਾ ਪੁਲ ਬੰਗਸ਼ ਵਿਖੇ ਭੀੜ ਨੇ ਕੁੱਟ-ਕੁੱਟ ਕੇ ਮਾਰ ਦਿਤਾ ਸੀ। ਅਦਾਲਤ ਨੇ 13 ਸਤੰਬਰ ਨੂੰ ਟਾਈਟਲਰ ਵਿਰੁਧ ਕਤਲ ਅਤੇ ਹੋਰ ਅਪਰਾਧਾਂ ਦੇ ਦੋਸ਼ ਤੈਅ ਕੀਤੇ ਸਨ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement