
Mumbai News : ਬਾਵਨਕੁਲੇ ਨੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿਤਾ ਪਟੋਲੇ ਨੇ ਸਿਰਫ 200 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ ਹੈ
Mumbai News : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਨੇ ਐਤਵਾਰ ਨੂੰ ਕਿਹਾ ਕਿ ਸੱਤਾਧਾਰੀ ਮਹਾਯੁਤੀ ਗਠਜੋੜ ਦੇ ਆਗੂ ਅਤੇ ਭਾਜਪਾ ਲੀਡਰਸ਼ਿਪ ਇਹ ਫੈਸਲਾ ਕਰਨਗੇ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਵਨਕੁਲੇ ਨੇ ਕਿਹਾ ਕਿ ਮਹਾਰਾਸ਼ਟਰ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿਤਾ ਹੈ ਅਤੇ ਇਸ ਦੀ ਸੂਬਾ ਇਕਾਈ ਦੇ ਪ੍ਰਧਾਨ ਨਾਨਾ ਪਟੋਲੇ ਨੇ ਸਿਰਫ 200 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ ਹੈ।
ਮਹਾਯੁਤੀ ਗਠਜੋੜ ਨੇ ਮਹਾਰਾਸ਼ਟਰ ’ਚ 288 ਮੈਂਬਰੀ ਵਿਧਾਨ ਸਭਾ ਚੋਣਾਂ ’ਚ 230 ਸੀਟਾਂ ਜਿੱਤ ਕੇ ਸੱਤਾ ਬਰਕਰਾਰ ਰੱਖੀ ਹੈ। ਨਤੀਜੇ ਸਨਿਚਰਵਾਰ ਨੂੰ ਐਲਾਨੇ ਗਏ। ਮਹਾਯੁਤੀ ਗਠਜੋੜ ’ਚ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਵੀ ਸ਼ਾਮਲ ਹਨ। ਭਾਜਪਾ ਨੇ 132, ਸ਼ਿਵ ਸੈਨਾ ਨੇ 57 ਅਤੇ ਐਨ.ਸੀ.ਪੀ. ਨੇ 41 ਸੀਟਾਂ ਜਿੱਤੀਆਂ ਸਨ।
ਬਾਵਨਕੁਲੇ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਨੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਭਾਜਪਾ ਦਾ ਸਮਰਥਨ ਕੀਤਾ। ਸੂਬੇ ਦੇ ਅਗਲੇ ਮੁੱਖ ਮੰਤਰੀ ਬਾਰੇ ਪੁੱਛੇ ਗਏ ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਇਸ ਸਬੰਧ ’ਚ ਫੈਸਲਾ ਮਹਾਯੁਤੀ ਆਗੂ ਅਤੇ ਭਾਜਪਾ ਸੰਸਦੀ ਬੋਰਡ ਵਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਗਠਜੋੜ ਦੀ ਸ਼ਾਸਨ ਯੋਜਨਾ ਦੇ ਅਨੁਸਾਰ ਹੋਵੇਗੀ। (ਪੀਟੀਆਈ)
(For more news apart from Mahayuti leaders, BJP leadership will decide the next Chief Minister of Maharashtra: Bawankule News in Punjabi, stay tuned to Rozana Spokesman)