ਪੀੜਤਾਂ ਨੂੰ ਇਲਾਜ ਲਈ ਹਸਪਤਾਲ 'ਚ ਕਰਵਾਇਆ ਭਰਤੀ, ਸਾਰੇ ਮੈਂਬਰਾਂ ਦੀ ਹਾਲਤ ਸਥਿਰ
ਹੰਦਵਾੜਾ : ਜੰਮੂ-ਕਸ਼ਮੀਰ ਦੇ ਹੰਦਵਾੜਾ ਅਧੀਨ ਆਉਂਦੇ ਨੌਗਾਮ ਪਿੰਡ ਦੇ ਇੱਕੋ ਪਰਿਵਾਰ ਦੇ 12 ਮੈਂਬਰ ਰਾਤ ਦਾ ਖਾਣਾ ਖਾਣ ਤੋਂ ਬਾਅਦ ਬੇਹੋਸ਼ ਹੋ ਗਏ ਅਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਸਭ ਫ਼ੂਡ ਪੁਆਈਜ਼ਨਿੰਗ ਕਾਰਨ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਪੀੜਤ ਵਿਅਕਤੀਆਂ ਨੂੰ ਇਲਾਜ਼ ਲਈ ਐਨ.ਟੀ.ਪੀ.ਐਚ.ਸੀ. ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਅਤੇ ਬਾਅਦ ’ਚ ਡਾਕਟਰਾਂ ਨੇ ਉਨ੍ਹਾਂ ਨੂੰ ਜੀ.ਐਮ.ਸੀ. ਹੰਦਵਾੜਾ ਵਿਖੇ ਰੈਫਰ ਕਰ ਦਿੱਤਾ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਿਵਾਰ ਦੇ ਸਾਰੇ 12 ਮੈਂਬਰਾਂ ਦੀ ਹਾਲਤ ਸਥਿਰ ਹੈ ਅਤੇ ਹਸਪਤਾਲ ਵੱਲੋਂ ਉਨ੍ਹਾਂ ਨੂੰ ਜ਼ਰੂਰੀ ਇਲਾਜ਼ ਦਿੱਤਾ ਜਾ ਰਿਹਾ ਹੈ।
