ਚੀਫ਼ ਆਫ਼ ਡਿਫੈਂਸ ਸਟਾਫ਼ ਨੂੰ ਮਿਲੀ ਕੈਬਨਿਟ ਦੀ ਮਨਜ਼ੂਰੀ
Published : Dec 24, 2019, 7:38 pm IST
Updated : Dec 24, 2019, 7:38 pm IST
SHARE ARTICLE
file photo
file photo

4 ਸਟਾਰ ਦੇ ਬਰਾਬਰ ਹੋਵੇਗਾ ਅਹੁਦਾ

ਨਵੀਂ ਦਿੱਲੀ : ਕੇਂਦਰੀ ਕੈਬਨਿਟ ਦੀ ਸੁਰੱਖਿਆ ਮਾਮਲਿਆਂ ਦੀ ਕਮੇਟੀ ਨੇ ਅੱਜ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਦਾ ਅਹੁਦਾ ਬਣਾਉਣ, ਉਸ ਦੀ ਭੂਮਿਕਾ, ਨਿਯਮਾਂ ਤੇ ਚਾਰਟਰ ਨੂੰ ਮਨਜੂਰੀ ਦੇ ਦਿਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਜਾਵਡੇਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਹੋਈ ਮੀਟਿੰਗ 'ਚ ਇਸ ਪ੍ਰਸਤਾਵ ਨੂੰ ਪ੍ਰਵਾਨਗੀ ਦਿਤੀ ਗਈ ਹੈ।

PhotoPhoto

ਉਨ੍ਹਾਂ ਦਸਿਆ ਕਿ ਸੀਡੀਐਸ ਦੇ ਅਹੁਦੇ 'ਤੇ 4 ਸਟਾਰ ਵਾਲਾ ਜਨਰਲ ਤੈਨਾਤ ਹੋਵੇਗਾ। ਸੀਡੀਐਸ ਦੀ ਤਨਖ਼ਾਹ ਸੈਨਾਵਾਂ ਦੇ ਮੁਖੀਆਂ ਦੇ ਬਰਾਬਰ ਹੋਵੇਗੀ। ਉਹ ਰੱਖਿਆ ਮੰਤਰਾਲੇ ਤਹਿਤ ਬਣਾਏ ਜਾਣ ਵਾਲੇ ਫ਼ੌਜੀ ਮਾਮਲਿਆਂ ਦੇ ਵਿਭਾਗ ਦਾ ਮੁਖੀ ਹੋਵੇਗਾ। ਸੀਡੀਐਸ ਇਸ ਵਿਭਾਗ ਦਾ ਸਕੱਤਰ ਵੀ ਹੋਵੇਗਾ।

PhotoPhoto

ਦੱਸ ਦਈਏ ਕਿ ਇਸ ਸਾਲ ਆਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੋਂ ਸੀਡੀਐਸ ਦਾ ਅਹੁਦਾ ਬਣਾਉਣ ਦਾ ਐਲਾਨ ਕੀਤਾ ਸੀ। ਸੀਡੀਐਸ ਦਾ ਕੰਮ ਤਿੰਨਾਂ ਸੈਨਾਵਾਂ ਵਿਚਾਲੇ ਬਿਹਤਰ ਤਾਲਮੇਲ ਬਿਠਾਉਣਾ ਹੋਵੇਗਾ। ਪਿਛਲੇ ਦਿਨੀਂ ਸਰਕਾਰ ਨੇ ਪਹਿਲੇ ਸੀਡੀਐਸ ਦੀ ਨਿਯੁਕਤੀ ਨੂੰ ਲੈ ਕੇ ਇਕ ਕਮੇਟੀ ਬਣਾਈ ਸੀ।

PhotoPhoto

ਇਹ ਕਮੇਟੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਦੇ ਅਧੀਨ ਕਰ ਕੰਮ ਕਰ ਰਹੀ ਹੈ। ਇਸ ਕਮੇਟੀ ਨੇ ਤਿੰਨੋਂ ਸੈਨਾਵਾਂ ਜਲ ਸੈਨਾ, ਥਲ ਸੈਨਾ ਤੇ ਹਵਾਈ ਫੌਜ ਤੋਂ ਕਮਾਂਡਰ ਇਨ ਚੀਫ਼ ਰੈਂਕ ਦੇ ਅਧਿਕਾਰੀਆਂ ਦੇ ਨਾਂ ਮੰਗਵਾਏ ਗਏ ਸਨ। ਕਮੇਟੀ ਨੇ ਹਾਲ ਹੀ 'ਚ ਅਪਣੀ ਰਿਪੋਰਟ ਸਰਕਾਰ ਨੂੰ ਸੌਂਪੀ ਸੀ।

PhotoPhoto

ਵਾਜਪਾਈ ਸਰਕਾਰ ਦੇ ਅਹਿਮ ਏਜੰਡੇ 'ਚ ਸੀ ਸ਼ਾਮਲ
ਸਭ ਤੋਂ ਪਹਿਲਾਂ 1999 ਦੀ ਕਾਰਗਿਲ ਜੰਗ ਦੌਰਾਨ ਸੀਡੀਐਸ ਦੇ ਅਹੁਦੇ ਦੀ ਲੋੜ ਮਹਿਸੂਸ ਕੀਤੀ ਗਈ ਸੀ। ਉਸ ਸਮੇਂ ਇਸ ਬਾਰੇ ਗੰਭੀਰਤਾ ਨਾਲ ਸੋਚਿਆ ਗਿਆ ਸੀ। ਸੋ ਇਹ ਸ੍ਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਦਾ ਵੀ ਅਧੂਰਾ ਏਜੰਡਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਦਸੰਬਰ 2015 ਨੂੰ ਫ਼ੌਜ ਦੇ ਕਮਾਂਡਰਾਂ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵੀ ਇਸ ਵੱਲ ਇਸ਼ਾਰਾ ਕੀਤਾ ਸੀ। ਸੋ ਬਦਲਵੀਆਂ ਚੁਨੌਤੀਆਂ ਦੇ ਮੱਦੇਨਜ਼ਰ ਤਿੰਨੋਂ ਸੈਨਾਵਾਂ ਨੂੰ ਇਕ ਕਮਾਨ ਹੇਠ ਲਿਆਉਣ ਲਈ  ਸੀਡੀਐਸ ਦੇ ਅਹੁਦੇ ਨੂੰ ਲੈ ਕੇ ਲੰਮੇ ਸਮੇਂ ਤੋਂ ਸਲਾਹ ਮਸ਼ਵਰਾ ਚੱਲ ਰਿਹਾ ਸੀ, ਜਿਸ ਨੂੰ ਅੱਜ ਮਨਜ਼ੂਰੀ ਮਿਲ ਗਈ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement