ਡੀਜ਼ਲ ਦੀ ਕੀਮਤ ਅੱਜ ਫੇਰ ਵਧੀ, ਪੈਟਰੋਲ ਦੀ ਕੀਮਤ ਸਥਿਰ
Published : Dec 24, 2019, 10:54 am IST
Updated : Dec 24, 2019, 10:54 am IST
SHARE ARTICLE
File Photo
File Photo

ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ

ਪਿਛਲੇ 6 ਦਿਨਾਂ ਤੋਂ ਡੀਜ਼ਲ ਦੀ ਕੀਮਤ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਪੈਟਰੋਲ ਦੀ ਕੀਮਤ ਪਿਛਲੇ 7 ਦਿਨਾਂ ਤੋਂ ਸਥਿਰ ਹੈ। ਅੱਜ ਤੇਲ ਮਾਰਕਿਟਿੰਗ ਕੰਪਨੀਆਂ ਨੇ ਡੀਜ਼ਲ ਦੇ ਰੇਟ 5 ਪੈਸੇ ਪ੍ਰਤੀ ਲਿਟਰ ਵਧਾ ਦਿੱਤੇ ਹਨ। ਮੰਗਲਵਾਰ ਨੂੰ ਭਾਰਤ ਦੇ ਚਾਰ ਮਹਾਂਨਗਰਾਂ ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ’ਚ ਡੀਜ਼ਲ ਦੀ ਕੀਮਤ ਵਿੱਚ 5 ਪੈਸੇ ਪ੍ਰਤੀ ਲਿਟਰ ਦਾ ਵਾਧਾ ਕਰ ਦਿੱਤਾ ਹੈ।

petrolFile

ਮੰਗਲਵਾਰ ਨੂੰ ਵਿਦੇਸ਼ੀ ਬਾਜ਼ਾਰ ਵਿੱਚ WTI ਅਤੇ ਬ੍ਰੈਂਟ ਕਰੂਡ ਵਿੱਚ ਹਰੇ ਨਿਸ਼ਾਨ ’ਤੇ ਕਾਰੋਬਾਰ ਹੋ ਰਿਹਾ ਹੈ। WTI ਅਤੇ ਬ੍ਰੈਂਟ ਕਰੂਡ ਵਿੱਚ ਕ੍ਰਮਵਾਰ 60.50 ਡਾਲਰ ਪ੍ਰਤੀ ਔਂਸ ਦੇ ਲਗਭਗ ਤੇ 66.50 ਡਾਲਰ ਪ੍ਰਤੀ ਔਂਸ ਦੇ ਪੱਧਰ ਉੱਤੇ ਕਾਰੋਬਾਰ ਕੀਤਾ ਜਾ ਰਿਹਾ ਹੈ।

PetrolFile

ਚਾਰ ਸਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਤੋ ਚੇਨਈ ਵਿੱਚ ਪੈਟਰੋਲ ਤੇ ਡੀਜ਼ਲ ਦੇ ਰੇਟ ਇਸ ਤਰਹਾਂ ਨੇ ਦਿੱਲੀ ਵਿੱਚ ਪੈਟਰੋਲ 74.63 ਅਤੇ ਡੀਜ਼ਲ 66.99, ਮੁੰਬਈ ਵਿੱਚ ਪੈਟਰੋਲ 80.29 ਅਤੇ ਡੀਜ਼ਲ 70.28, ਕੋਲਕਾਤਾ 77.29 ਡੀਜ਼ਲ 69.40, ਚੇਲਈ ਵਿੱਚ ਪੈਟਰੋਲ 77.58 ਅਤੇ ਡੀਜ਼ਲ 70.82 ਗੁਪਏ ਲੀਟਰ ਕਰ ਦਿੱਤਾ ਹੈ

Petrol PumpFile

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।

petrolFile

ਤੇਲ ਮਾਰਕਿਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਦਰਾਂ ਵਿੱਚ ਸੋਧ ਜਾਰੀ ਕਰਦੀਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement