ਠੰਢ ਨੇ ਜੰਮੂ-ਕਸ਼ਮੀਰ ‘ਚ ਤੋੜਿਆ ਪੰਜ ਸਾਲਾ ਦਾ ਰਿਕਾਰਡ
Published : Dec 24, 2019, 3:56 pm IST
Updated : Apr 9, 2020, 10:53 pm IST
SHARE ARTICLE
File
File

ਅਗਲੇ 48 ਘੰਟਿਆਂ ਤੱਕ ਰਾਹਤ ਨਾ ਮਿਲਣ ਦਾ ਖਦਸ਼ਾ

ਸ਼੍ਰੀਨਗਰ- ਉੱਤਰੀ ਭਾਰਤ ‘ਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੇ ਵੱਧ ਤੋਂ ਵੱਢ ਤਾਪਮਾਨ 15 ਡਿਗਰੀ ਤਕ ਰਹਿਣ ਦਾ ਅੰਦਾਜ਼ਾ ਜਤਾਇਆ ਹੈ। ਠੰਢ ਤੇ ਸੀਤ ਲਹਿਰ ਦੇ ਨਾਲ ਹੀ ਸੰਘਣੀ ਧੁੰਦ ਨਾਲ ਆਮ ਜਨ-ਜੀਵਨ ‘ਤੇ ਕਾਫੀ ਪ੍ਰਭਾਅ ਪੈ ਰਿਹਾ ਹੈ।

ਦੇਸ਼ ਭਰ ਵਿੱਚੋਂ ਜੰਮੂ ਜਾਣ ਵਾਲੀਆਂ ਟ੍ਰੇਨਾਂ ਦੇਰੀ ਨਾਲ ਪਹੁੰਚ ਰਹੀਆਂ ਹਨ। ਉਧਰ ਮੌਸਮ ਖਰਾਬ ਹੋਣ ਕਰਕੇ ਪਿਛਲੇ ਦੋ ਦਿਨਾਂ ਤੋਂ ਬੰਦ ਪਏ ਜੰਮੂ-ਸ਼੍ਰੀਨਗਰ ਹਾਈਵੇ ਨੂੰ ਸੋਮਵਾਰ ਸ਼ਾਮ ਨੂੰ ਖੋਲ੍ਹ ਦਿੱਤਾ ਗਿਆ ਪਰ ਮੰਗਲਵਾਰ ਨੂੰ ਹਾਈਵੇਅ ‘ਤੇ ਫਸੇ ਵਾਹਨਾਂ ਨੂੰ ਨਿਕਲਣ ਦੀ ਇਜਾਜ਼ਤ ਨਹੀਂ ਮਿਲੀ।
 

ਇਸ ਮੌਸਮ ਦਾ ਅਸਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਨਹੀਂ ਪੈ ਰਿਹਾ ਹੈ। ਕਟੜਾ ਦਾ ਘੱਟੋ ਘੱਟ ਤਾਪਮਾਨ 5.7 ਡਿਗਰੀ ਹੈ ਜਿੱਥੇ ਅਜੇ ਵੀ ਭਗਤ ਦਰਸ਼ਨਾਂ ਲਈ ਪਹੁੰਚ ਰਹੇ ਹਨ। ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਸ ਮੌਸਮ ‘ਚ ਦਰਸ਼ਨ ਵੀ ਹੋ ਜਾਣ ਤਾਂ ਇਸ ਤੋਂ ਵਧੀਆ ਨਜ਼ਾਰਾ ਕੁਝ ਨਹੀਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement