ਕਿਸਾਨਾਂ ਲਈ ਆਈ ਬੁਰੀ ਖਬਰ, ਆਹ ਫਸਲ ਦੇ ਸੈਂਪਲ ਹੋਏ ਫੇਲ੍ਹ
Published : Dec 24, 2019, 1:07 pm IST
Updated : Apr 9, 2020, 10:56 pm IST
SHARE ARTICLE
File
File

ਵਿਦੇਸ਼ਾਂ 'ਚ ਬਾਸਮਤੀ ਦੇ ਸੈਂਪਲ ਫੇਲ੍ਹ ਹੋਣ ਤੇ ਕਿਸਾਨਾਂ ਨੂੰ ਝਟਕਾ

ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਲਈ ਬੁਰੀ ਖ਼ਬਰ ਹੈ। ਵਿਦੇਸ਼ਾਂ ਵਿੱਚ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤੀ ਬਾਸਮਤੀ ਵਿੱਚ ਤੈਅ ਮਾਪਦੰਡਾਂ ਤੋਂ ਕਿਤੇ ਵੱਧ ਮਾਤਰਾ ਵਿੱਚ ਕੀਟਨਾਸ਼ਕ ਦਵਾਈਆਂ ਪਾਈਆਂ ਜਾਂਦੀਆਂ ਹਨ। ਵਿਦੇਸ਼ਾਂ ਵਿੱਚ ਸੈਂਪਲ ਫੇਲ੍ਹ ਹੋਣ ਕਾਰਨ ਬਾਸਮਤੀ ਦੇ ਭਾਅ ਵਿੱਚ ਕਮੀ ਵੇਖਣ ਨੂੰ ਮਿਲੇਗੀ ਜਿਸ ਦਾ ਸਿੱਧਾ ਰਗੜਾ ਕਿਸਾਨਾਂ ਨੂੰ ਲੱਗੇਗਾ।

ਜਾਣਕਾਰੀ ਮੁਤਾਬਕ ਕੀਟਨਾਸ਼ਕ ਦਵਾਈਆਂ ਦੀ ਮਾਤਰਾ ਮਿੱਥੇ ਮਾਪਦੰਡਾਂ ਤੋਂ ਵੱਧ ਪਾਏ ਜਾਣ ਕਾਰਨ ਵਿਦੇਸ਼ਾਂ ਨੂੰ ਜਾਣ ਵਾਲੀ ਬਾਸਮਤੀ ਦੇ ਸੈਂਪਲ ਫੇਲ੍ਹ ਹੋ ਗਏ ਹਨ। ਭਾਰਤ ਤੋਂ ਹਰ ਸਾਲ 50 ਹਜ਼ਾਰ ਕਰੋੜ ਦੀ ਬਾਸਮਤੀ ਵਿਦੇਸ਼ਾਂ ਨੂੰ ਭੇਜੀ ਜਾਂਦੀ ਹੈ। ਪਰ ਇਸ ਸਾਲ ਅਜੇ ਤੱਕ ਇੱਕ ਮਹੀਨੇ ਵਿੱਚ ਮਸਾਂ 200 ਤੋਂ 300 ਟਨ ਹੀ ਜਾ ਸਕੀ ਹੈ। ਯੂਰਪੀਅਨ ਯੂਨੀਅਨ ਨੇ ਕੀਟਨਾਸ਼ਕ ਦਵਾਈਆਂ ਦੇ ਮਾਪਦੰਡ ਪਹਿਲਾਂ .03 ਮਿੱਥੇ ਸਨ, ਜਿਹੜੇ ਹੁਣ ਘਟਾ ਕੇ .01 ਕਰ ਦਿੱਤੇ ਗਏ ਹਨ।

ਕਈ ਦੇਸ਼ਾਂ ਵਿੱਚ ਕੁਝ ਕੀਟਨਾਸ਼ਕ ਦਵਾਈਆਂ ’ਤੇ ਪਾਬੰਦੀ ਹੈ ਪਰ ਉਹ ਕੰਪਨੀਆਂ ਭਾਰਤ ਵਿੱਚ ਫੈਕਟਰੀਆਂ ਲਾ ਕੇ ਕਿਸਾਨਾਂ ਨੂੰ ਆਪਣਾ ਸਾਮਾਨ ਵੇਚ ਰਹੀਆਂ ਹਨ। ਇਨ੍ਹਾਂ ਵਿੱਚੋਂ ਕਈ ਕੰਪਨੀਆਂ ਰਜਿਸਟਰਡ ਵੀ ਨਹੀਂ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਸ਼ੱਕ ਦੇ ਘੇਰੇ ਵਿੱਚ ਆ ਜਾਂਦੀ ਹੈ।ਭਾਰਤ ਸਰਕਾਰ ਨੇ 4 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਿਦੇਸ਼ਾਂ ਨੂੰ ਜਾਣ ਵਾਲੀ ਬਾਸਮਤੀ ਦੇ ਸੈਂਪਲ ਦੀ ਜਾਂਚ ਦੇਸ਼ ਦੀਆਂ ਪੰਜ ਅਧਿਕਾਰਤ ਲੈਬਾਂ ਤੋਂ ਕਰਵਾਈ ਜਾਵੇ ਤੇ ਉਸ ਤੋਂ ਬਾਅਦ ਹੀ ਬਾਸਮਤੀ ਅੱਗੇ ਭੇਜੀ ਜਾਵੇਗੀ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement