Jazzy B ਨੇ ਗੋਦੀ ਮੀਡੀਆ ਨੂੰ ਪਾਈਆਂ ਲਾਹਨਤਾਂ,ਖਾਲਸਾ ਏਡ ਵੱਲੋਂ ਬਣਾਏ ਕਿਸਾਨ ਮਾਲ ਦੀ ਕੀਤੀ ਤਾਰੀਫ਼ 
Published : Dec 24, 2020, 2:05 pm IST
Updated : Dec 24, 2020, 2:05 pm IST
SHARE ARTICLE
File Photo
File Photo

ਇਸ ਮਾਲ 'ਚ ਕਿਸਾਨ ਆਪਣੀ ਜ਼ਰੂਰਤ ਦਾ ਸਮਾਨ ਜਿਵੇਂ ਗਰਮ ਸੂਟ, ਬੂਟ, ਕੰਬਲ ਆਦਿ ਸਮਾਨ ਲੈ ਸਕਦੇ ਹਨ

ਨਵੀਂ ਦਿੱਲੀ - ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਹਰ ਇਕ ਪੰਜਾਬੀ ਗਾਇਕ ਕਿਸਾਨਾਂ ਦੇ ਹੱਕ ਵਿਚ ਖੜ੍ਹਾ ਹੋਇਆ ਹੈ। ਕਿਸਾਨਾਂ ਦੇ ਇਸ ਸੰਘਰਸ਼ ਵਿਚ ਜੈਜ਼ੀ ਬੀ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।

ਕੱਲ੍ਹ ਕਿਸਾਨਾਂ ਦੀ ਸੇਵਾ ਲਈ ਖਾਲਸਾ ਏਡ ਨੇ ਕਿਸਾਨ ਮਾਲ ਤਿਆਰ ਕੀਤਾ ਹੈ। ਇਸ ਮਾਲ 'ਚ ਕਿਸਾਨ ਆਪਣੀ ਜ਼ਰੂਰਤ ਦਾ ਸਮਾਨ ਜਿਵੇਂ ਗਰਮ ਸੂਟ, ਬੂਟ, ਕੰਬਲ ਆਦਿ ਸਮਾਨ ਲੈ ਸਕਦੇ ਹਨ। ਖਾਲਸਾ ਏਡ ਦੇ ਵਲੰਟੀਅਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਇਹ ਵੀ ਸਮਝਾਇਆ ਕਿ ਕਿਸ ਤਰੀਕੇ ਨਾਲ ਕਿਸਾਨ ਆਪਣੀ ਸਾਰੀ ਡਿਟੇਲਸ ਭਰ ਕੇ ਜੋ ਵੀ ਚਾਹੀਦਾ ਹੈ

ਇਸ ਮਾਲ 'ਚੋਂ ਲੈ ਸਕਦੇ ਹਨ। ਇਸ ਕਿਸਾਨ ਮਾਲ ਨੂੰ ਲੈ ਕੇ ਜੈਜ਼ੀ ਬੀ ਨੇ ਆਪਣੇ ਟਵਿੱਟਰ ਹੈਂਡਲ ਤੇ ਇਕ ਪੋਸਟ ਸ਼ੇਅਰ ਕਰ ਕੇ ਇਸ ਮਾਲ ਦੀ ਪ੍ਰਸ਼ੰਸ਼ਾ ਕੀਤੀ ਤੇ ਗੋਦੀ ਮੀਡੀਆ ਨੂੰ ਲਾਹਨਤਾਂ ਵੀ ਪਾਈਆਂ। ਉਹਨਾਂ ਨੇ ਆਪਣੇ ਕੈਪਸ਼ਨ ਵਿਚ ਲਿਖਿਆ, 'Godi media trying everything to stop this protest it’s more then protest it’s about humanity Folded hands you guys are doing great job out there।' 


 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement