
ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ ਤੇ ਗੁਲਾਮ ਨਬੀ ਆਜ਼ਾਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲਾ ਬੋਲਿਆ। ਰਾਹੁਲ ਗਾਂਧੀ ਬੋਲੇ ਕਿ ਉਹਨਾਂ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਇਹਨਾਂ ਕਾਨੂੰਨਾਂ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਵਾਲਾ ਹੈ।
Rahul Gandhi
ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਨੂੰ ਦਿਖ ਰਿਹਾ ਹੈ ਕਿ ਕਿਸਾਨ ਕਾਨੂੰਨ ਖਿਲਾਫ ਖੜ੍ਹਾ ਹੈ। ਮੈਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਕਿਸਾਨ ਹਟੇਗਾ ਨਹੀਂ, ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋਣਗੇ ਉਦੋਂ ਤੱਕ ਕੋਈ ਵਾਪਸ ਨਹੀਂ ਜਾਵੇਗਾ। ਰਾਹੁਲ ਗਾਂਧੀ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਸੰਸਦ ਦਾ ਇਜਲਾਸ ਬੁਲਾਇਆ ਜਾਵੇ ਤੇ ਇਹਨਾਂ ਕਾਨੂੰਨਾਂ ਨੂੰ ਤੁਰੰਤ ਵਾਪਸ ਲਵੇ। ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕਿਸਾਨ ਦੁੱਖ ਤੇ ਦਰਦ ਵਿਚ ਹੈ, ਕੁਝ ਕਿਸਾਨਾਂ ਦੀ ਮੌਤ ਵੀ ਹੋਈ ਹੈ।
Delhi Police stops Congress March
ਰਾਹੁਲ ਗਾਂਧੀ ਨੇ ਕਿਹਾ, ‘ਮੈਂ ਅੱਜ ਪਹਿਲਾਂ ਹੀ ਬੋਲ ਰਿਹਾ ਹਾਂ ਕਿਸਾਨ ਤੇ ਮਜ਼ਦੂਰ ਦੇ ਸਾਹਮਣੇ ਕੋਈ ਸ਼ਕਤੀ ਖੜ੍ਹੀ ਨਹੀਂ ਹੋ ਸਕਦੀ। ਜੇਕਰ ਕਾਨੂੰਨ ਵਾਪਸ ਨਹੀਂ ਹੋਏ ਤਾਂ ਸਿਰਫ ਆਰਐਸਐਸ ਤੇ ਭਾਜਪਾ ਨੂੰ ਹੀ ਨਹੀਂ ਦੇਸ਼ ਨੂੰ ਨੁਕਸਾਨ ਹੋਣ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਜੋ ਲੋਕ ਮੋਦੀ ਜੀ ਖਿਲਾਫ਼ ਖੜ੍ਹੇ ਹੁੰਦੇ ਹਨ, ਉਹਨਾਂ ਖਿਲਾਫ ਕੁਝ ਨਾ ਕੁਝ ਬੋਲਿਆ ਜਾਂਦਾ ਹੈ। ਕਿਸਾਨ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ।