
ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ
ਰਾਜਸਥਾਨ: ਰਾਜਸਥਾਨ ਦੇ ਕੋਟਾ ਸ਼ਹਿਰ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸਿਟੀ ਮਾਲ ਦੇ ਪਿੱਛੇ ਰੋਡ ਨੰਬਰ 3 'ਤੇ ਸਥਿਤ ਫੈਕਟਰੀ 'ਚ ਇੰਨੀ ਭਿਆਨਕ ਅੱਗ ਲੱਗ ਗਈ ਕਿ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
FIRE
ਇਸ ਅੱਗ ਕਾਰਨ ਮਾਲੀ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅੱਗ ਲੱਗਣ ਕਾਰਨ ਕੋਟਾ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।
FIRE
ਮੌਕੇ 'ਤੇ ਫਾਇਰ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਹਨ। ਕੈਮੀਕਲ ਫੈਕਟਰੀ ਵਿੱਚ ਅੱਗ ਕਿਸ ਕਾਰਨ ਲੱਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।