
ਟੀਕਾਕਰਨ ਦੀਆਂ ਦੋਵੇਂ ਖ਼ੁਰਾਕਾਂ ਲੈਣ ਵਾਲਿਆਂ ਨੂੰ ਹੀ ਜਨਤਕ ਥਾਵਾਂ 'ਤੇ ਜਾਣ ਦੀ ਮਿਲੇਗੀ ਇਜਾਜ਼ਤ
ਚੰਡੀਗੜ੍ਹ: ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜਨਤਕ ਥਾਵਾਂ ਜਿਵੇਂ ਸਬਜ਼ੀ ਮੰਡੀ, ਅਨਾਜ ਪਾਰਕ, ਜਨਤਕ ਆਵਾਜਾਈ, ਪਾਰਕ, ਧਾਰਮਿਕ ਸਥਾਨ, ਮਾਲ, ਸ਼ਾਪਿੰਗ ਕੰਪਲੈਕਸ ਅਤੇ ਹੋਰ ਸਥਾਨਾਂ 'ਤੇ ਸਿਰਫ਼ ਉਹਨਾਂ ਲੋਕਾਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਈਆਂ ਹਨ।
coronavirus omicron
ਜੇਕਰ ਕੋਈ ਵਿਅਕਤੀ ਉਪਰੋਕਤ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ 500/- ਰੁਪਏ ਜੁਰਮਾਨਾ ਕੀਤਾ ਜਾਵੇਗਾ। ਉਲੰਘਣਾ ਕਰਨ ਵਾਲੇ ਵੱਲੋਂ ਜੁਰਮਾਨਾ ਅਦਾ ਨਾ ਕਰਨ 'ਤੇ ਆਈਪੀਸੀ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।