
ਪੁਲਿਸ ਦੋਸ਼ੀ ਪੱਖ ਦੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਨਵੀਂ ਦਿੱਲੀ : ਦਿੱਲੀ ਦੇ ਰਾਜੌਰੀ ਗਾਰਡਨ ਇਲਾਕੇ 'ਚ ਇਕ ਨੌਜਵਾਨ ਦੇ ਗੁਪਤ ਅੰਗ ਵੱਢਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਕਤਲ ਅਤੇ ਅਗ਼ਵਾ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਡੀਸੀਪੀ (ਪੱਛਮੀ) ਪ੍ਰਸ਼ਾਂਤ ਗੌਤਮ ਨੇ ਦੱਸਿਆ ਕਿ ਵੀਰਵਾਰ ਨੂੰ ਸਫ਼ਦਰਜੰਗ ਹਸਪਤਾਲ ਤੋਂ ਪੀਸੀਆਰ ਕਾਲ ਆਈ ਸੀ, ਜਿਸ ਵਿਚ ਦੱਸਿਆ ਗਿਆ ਸੀ ਕਿ ਰਾਜੌਰੀ ਗਾਰਡਨ ਤੋਂ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ।
crime
ਦਰਅਸਲ ਇਸ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਲੜਕੀ ਦੇ ਪਰਿਵਾਰਕ ਮੈਂਬਰਾਂ 'ਤੇ ਲਗਾਇਆ ਗਿਆ ਹੈ। ਲੜਕੀ ਦੇ ਪਰਵਾਰ ਵਾਲੇ ਉਨ੍ਹਾਂ ਦੀ ਮਰਜ਼ੀ ਤੋਂ ਬਿਨ੍ਹਾ ਉਸ ਦੇ ਭੱਜ ਕੇ ਵਿਆਹ ਕਰਵਾਉਣ ਤੋਂ ਗੁੱਸੇ ਸਨ। ਇਸ ਦੇ ਨਾਲ ਹੀ ਨੌਜਵਾਨ ਨੂੰ ਅਗ਼ਵਾ ਕਰਨ ਤੋਂ ਬਾਅਦ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਦਾ ਗੁਪਤ ਅੰਗ ਕੱਟ ਕੇ ਸਾਗਰਪੁਰ ਇਲਾਕੇ 'ਚ ਸੁੱਟ ਕੇ ਫ਼ਰਾਰ ਹੋ ਗਏ। ਫਿਲਹਾਲ ਨੌਜਵਾਨ ਸਫ਼ਦਰਜੰਗ ਹਸਪਤਾਲ 'ਚ ਦਾਖ਼ਲ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੇ ਨਾਲ ਹੀ ਪੁਲਿਸ ਦੋਸ਼ੀ ਪੱਖ ਦੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਦੱਸ ਦੇਈਏ ਕਿ ਦਿੱਲੀ ਦੀ 22 ਸਾਲਾ ਪੀੜਤ ਦਾ ਪਰਿਵਾਰ ਰਘੁਵੀਰ ਨਗਰ ਵਿਚ ਰਹਿੰਦਾ ਹੈ। ਜਦਕਿ ਉਸ ਦੇ ਸਾਗਰਪੁਰ ਦੀ ਰਹਿਣ ਵਾਲੀ 20 ਸਾਲਾ ਲੜਕੀ ਨਾਲ ਕਰੀਬ ਦੋ ਸਾਲਾਂ ਤੋਂ ਪ੍ਰੇਮ ਸਬੰਧ ਚੱਲ ਰਹੇ ਸਨ। ਇੰਨਾ ਹੀ ਨਹੀਂ ਦੋਹਾਂ ਨੇ ਪਰਿਵਾਰ ਦੀ ਮਰਜ਼ੀ ਮੁਤਾਬਕ ਵਿਆਹ ਕਰਵਾਉਣ ਲਈ ਸਾਰਿਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਨਹੀਂ ਮੰਨਿਆ।
Love Marriage
ਇਸ ਤੋਂ ਬਾਅਦ ਨੌਜਵਾਨ ਅਤੇ ਲੜਕੀ ਭੱਜ ਕੇ 21 ਦਸੰਬਰ ਨੂੰ ਜੈਪੁਰ ਪਹੁੰਚ ਗਏ। ਉੱਥੇ ਦੋਹਾਂ ਦਾ ਵਿਆਹ ਇਕ ਮੰਦਰ 'ਚ ਹੋਇਆ। ਇਸ ਤੋਂ ਬਾਅਦ 22 ਦਸੰਬਰ ਨੂੰ ਦੋਵੇਂ ਦਿੱਲੀ ਵਾਪਸ ਆ ਗਏ ਅਤੇ ਰਾਜੌਰੀ ਗਾਰਡਨ ਇਲਾਕੇ 'ਚ ਰੁਕੇ। ਉਸੇ ਸਮੇਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਦੋਵਾਂ ਦੇ ਰੁਕਣ ਦਾ ਪਤਾ ਲੱਗਾ।
ਨੌਜਵਾਨ ਅਤੇ ਲੜਕੀ ਦੇ ਰਾਜੌਰੀ ਗਾਰਡਨ 'ਚ ਰੁਕਣ ਦਾ ਪਤਾ ਲੱਗਣ 'ਤੇ ਲੜਕੀ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚ ਗਏ। ਇਸ ਤੋਂ ਬਾਅਦ ਉਹ ਦੋਵਾਂ ਨੂੰ ਆਪਣੇ ਨਾਲ ਸਾਗਰਪੁਰ ਲੈ ਗਿਆ।
Crime
ਦੋਸ਼ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪਹਿਲਾਂ ਨੌਜਵਾਨ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਨੂੰ ਕਿਸੇ ਹੋਰ ਥਾਂ 'ਤੇ ਲੈ ਗਏ ਅਤੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਗੁਪਤ ਅੰਗ ਵੱਢ ਦਿਤਾ। ਇਸ ਤੋਂ ਬਾਅਦ ਨੌਜਵਾਨ ਨੂੰ ਸਾਗਰਪੁਰ ਦੇ ਜੰਗਲ ਵਿਚ ਸੁੱਟ ਦਿਤਾ ਗਿਆ। ਇਸ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਨੂੰ ਸਫ਼ਦਰਜੰਗ ਹਸਪਤਾਲ ਤੋਂ ਪੀਸੀਆਰ ਕਾਲ ਆਈ, ਜਿਸ 'ਚ ਦੱਸਿਆ ਗਿਆ ਕਿ ਰਾਜੌਰੀ ਗਾਰਡਨ ਦੇ ਰਹਿਣ ਵਾਲੇ ਵਿਅਕਤੀ ਨੂੰ ਜ਼ਖ਼ਮੀ ਹਾਲਤ 'ਚ ਹਸਪਤਾਲ ਲਿਆਂਦਾ ਗਿਆ ਹੈ।