
ਜ਼ਖ਼ਮੀ ਔਰਤਾਂ ਹਸਪਤਾਲ 'ਚ ਦਾਖਲ
ਪਟਨਾ - ਪੁਲਿਸ ਨੇ ਜਾਣਕਾਰੀ ਦਿੱਤੀ ਕਿ ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ 'ਚ ਪੈਂਦੇ ਇੱਕ ਪਿੰਡ 'ਚ ਸ਼ਨੀਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਕੁਝ ਪਿੰਡ ਵਾਸੀਆਂ ਵੱਲੋਂ ਪੈਲੇਟ ਬੰਦੂਕ ਨਾਲ ਗੋਲੀਆਂ ਚਲਾਉਣ ਤੋਂ ਬਾਅਦ ਪੰਜ ਔਰਤਾਂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਈਆਂ।
ਪੁਲਿਸ ਮੁਤਾਬਕ ਇਹ ਘਟਨਾ ਪੱਛਮੀ ਚੰਪਾਰਨ ਦੇ ਜਗਦੀਸ਼ਪੁਰ ਥਾਣਾ ਖੇਤਰ ਅਧੀਨ ਨਕਤੀ ਪਟੇਰਵਾ ਪਿੰਡ 'ਚ ਜ਼ਮੀਨ ਦੇ ਇੱਕ ਟੁਕੜੇ 'ਤੇ ਕਬਜ਼ੇ ਨੂੰ ਲੈ ਕੇ ਝਗੜਾ ਹੋਣ 'ਤੇ ਵਾਪਰੀ।
ਉਪ-ਮੰਡਲ ਪੁਲਿਸ ਅਧਿਕਾਰੀ ਮੁਕੁਲ ਪਰਿਮਲ ਪਾਂਡੇ ਨੇ ਕਿਹਾ, “ਅਸੀਂ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਰਨਾਂ ਨੂੰ ਫ਼ੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।"
ਜ਼ਖ਼ਮੀ ਔਰਤਾਂ ਨੂੰ ਬੇਤੀਆ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਡਿਪਟੀ ਸੁਪਰਡੈਂਟ ਸ਼੍ਰੀਕਾਂਤ ਦੂਬੇ ਨੇ ਕਿਹਾ, “ਉਨ੍ਹਾਂ ਨੂੰ ਦਾਖਲ ਕਰਵਾਇਆ ਗਿਆ ਹੈ ਅਤੇ ਲੱਗੀਆਂ ਸੱਟਾਂ ਦੇ ਫੈਲਾਅ ਦਾ ਪਤਾ ਲਗਾਉਣ ਲਈ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ।