
ਮਸਜਿਦ 'ਚ ਨਮਾਜ਼ ਅਦਾ ਕਰਦੇ ਸਮੇਂ ਅਤਿਵਾਦੀਆਂ ਨੇ ਚਲਾਈ ਗੋਲੀ
Retired police officer shot dead in Jammu and Kashmir News in punjabi: ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਵੱਡਾ ਅਤਿਵਾਦੀ ਹਮਲਾ ਹੋਇਆ ਹੈ। ਇੱਥੇ ਗੈਂਟਮੁੱਲਾ ਇਲਾਕੇ ਵਿੱਚ ਅਤਿਵਾਦੀਆਂ ਨੇ ਇੱਕ ਸੇਵਾਮੁਕਤ ਐਸਐਸਪੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੇਵਾਮੁਕਤ ਐਸਐਸਪੀ ਦਾ ਨਾਂ ਮੁਹੰਮਦ ਸ਼ਫੀ ਦੱਸਿਆ ਜਾ ਰਿਹਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਦੋ ਡਰੋਨ ਸਮੇਤ ਕਰੋੜਾਂ ਦੀ ਹੈਰੋਇਨ ਬਰਾਮਦ
ਦੱਸਿਆ ਜਾ ਰਿਹਾ ਹੈ ਕਿ ਜਦੋਂ ਮੁਹੰਮਦ ਸ਼ਫੀ ਮਸਜਿਦ 'ਚ ਨਮਾਜ਼ ਅਦਾ ਕਰ ਰਹੇ ਸਨ ਤਾਂ ਅਤਿਵਾਦੀਆਂ ਨੇ ਉਨ੍ਹਾਂ 'ਤੇ ਗੋਲੀ ਚਲਾ ਦਿੱਤੀ। ਜੰਮੂ-ਕਸ਼ਮੀਰ ਪੁਲਿਸ ਨੇ ਟਵੀਟ ਕੀਤਾ ਹੈ ਕਿ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ: Jalandhar News : ਮਹਿਲਾ ਰੀਲ ਸਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, ਪਾੜਿਆ ਸਿਰ
(For more news apart from Retired police officer shot dead in Jammu and Kashmir News in punjabistay tuned to Rozana Spokesman)