Punjab News: ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ ਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁਧ ਹੈ- ਰਵਨੀਤ ਬਿੱਟੂ
Published : Dec 24, 2024, 1:54 pm IST
Updated : Dec 24, 2024, 1:54 pm IST
SHARE ARTICLE
Our goal is a Congress-free India and supporting Congress is against our principles - Union Minister of State Ravneet Bittu
Our goal is a Congress-free India and supporting Congress is against our principles - Union Minister of State Ravneet Bittu

Punjab News: ਦਸ ਦਈਏ ਕਿ ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਚਾਲੇ ਤਿੱਖੀ ਬਹਿਸ ਹੋਈ ਸੀ।

 


Punjab News:  ਲੁਧਿਆਣਾ ਦੇ ਕੇਂਦਰੀ ਹਲਕੇ ਤੋਂ ਭਾਜਪਾ ਉਮੀਦਵਾਰ ਗੁਰਦੀਪ ਸਿੰਘ ਨੀਟੂ ਵਿਰੁਧ ਦਰਜ ਸ਼ਰਾਬ ਵੰਡ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਵਿਚ ਗੁੱਸਾ ਸੀ। ਦਸ ਦਈਏ ਕਿ ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਚਾਲੇ ਤਿੱਖੀ ਬਹਿਸ ਹੋਈ ਸੀ।

ਇਸ ਤੋਂ ਬਾਅਦ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਦਰਜ ਕੀਤੇ ਗਏ ਸ਼ਰਾਬ ਵੰਡ ਦੇ ਮਾਮਲੇ ’ਤੇ ਸਵਾਲ ਉਠਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਦੀਆਂ ਚੋਣਾਂ ਸਹੀ ਢੰਗ ਨਾਲ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਭਾਜਪਾ ਵਰਕਰਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।

..

ਭਾਜਪਾ ਤੇ ਕਾਂਗਰਸ ਦੇ ਗਠਜੋੜ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁਧ ਹੈ। ਚਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement