'ਜ਼ਿਲ੍ਹੇ 'ਚ ਹਿੰਦੂ ਅਤੇ ਸਿੱਖਾਂ ਦੀ ਬਹੁ ਗਿਣਤੀ ਹੈ ਇਸ ਕਰਕੇ ਬੱਚਿਆਂ 'ਤੇ ਕਿਸੇ ਵੀ ਤਰ੍ਹਾਂ ਦੀ ਪਰੰਪਰਾ ਥੋਪਣਾ ਉਚਿਤ ਨਹੀਂ'
ਨਵੀਂ ਦਿੱਲੀ: ਰਾਜਸਥਾਨ ਦੇ ਸ਼੍ਰੀ ਗੰਗਾਨਗਰ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਕ੍ਰਿਸਮਸ ਦੌਰਾਨ ਬੱਚਿਆਂ ਨੂੰ ਸਾਂਤਾ ਕਲਾਜ਼ ਵਾਂਗ ਕੱਪੜੇ ਪਾਉਣ ਲਈ ਮਜਬੂਰ ਨਾ ਕਰਨ।
ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਵਿਭਾਗ ਨੇ ਕਿਹਾ ਹੈ ਕਿ ਕਿਸੇ ਵੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਬੱਚਿਆਂ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਸਾਂਤਾ ਕਲਾਜ਼ ਵਾਂਗ ਕੱਪੜੇ ਪਾਉਣ ਲਈ ਮਜਬੂਰ ਕਰਦਾ ਹੈ।
ਪ੍ਰਾਈਵੇਟ ਸਕੂਲਾਂ ਨੂੰ ਸਖ਼ਤ ਹਦਾਇਤਾਂ
ਵਧੀਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਸ਼ੋਕ ਵਾਧਵਾ ਨੇ 22 ਦਸੰਬਰ ਨੂੰ ਇੱਕ ਆਦੇਸ਼ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਸਕੂਲਾਂ ਨੂੰ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ਨੂੰ ਕ੍ਰਿਸਮਸ ਦੌਰਾਨ ਕਿਸੇ ਵੀ ਗਤੀਵਿਧੀ ਵਿੱਚ ਹਿੱਸਾ ਲੈਣ ਲਈ ਦਬਾਅ ਨਹੀਂ ਪਾਉਣਾ ਚਾਹੀਦਾ।
