
ਸ਼ਿਵ ਸੈਨਾ ਦਾ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ
ਨਵੀਂ ਦਿੱਲੀ : ਸ਼ਿਵਸੈਨਾ ਨੇ ਆਪਣੇ ਮੁੱਖ ਪੱਤਰ ਸਾਮਨਾ ਦੇ ਜਰੀਏ ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਮੁਸਲਮਾਨਾਂ 'ਤੇ ਨਿਸ਼ਾਨਾ ਸਾਧਿਆ ਹੈ। ਸ਼ਿਵਸੈਨਾ ਨੇ ਸਾਮਨਾ ਵਿਚ ਲਿਖਿਆ ਕਿ ਦੇਸ਼ ਵਿਚ ਘੁਸੇ ਪਾਕਿਸਤਾਨੀ ਅਤੇ ਬੰਗਲਾਦੇਸ਼ੀ ਮੁਸਲਮਾਨਾਂ ਨੂੰ ਬਾਹਰ ਕੱਢਣਾ ਚਾਹੀਦਾ ਹੈ। ਸਾਮਨਾ ਵਿਚ ਐਮਐਨਐਸ ਮੁੱਖੀ ਰਾਜ ਠਾਕਰੇ 'ਤੇ ਵੀ ਤੰਜ ਕਸਿਆ ਗਿਆ ਹੈ।
File Photo
ਸਾਮਨਾ ਵਿਚ ਕਿਹਾ ਗਿਆ ਹੈ ਕਿ ਬੰਗਲਾਦੇਸ਼ ਅਤੇ ਪਾਕਿਸਤਾਨ ਤੋਂ ਭਾਰਤ ਵਿਚ ਆਏ ਗੈਰ ਕਾਨੂੰਨੀ ਤਰੀਕੇ ਨਾਲ ਆਏ ਮੁਸਲਮਾਨਾ ਨੂੰ ਦੇਸ਼ ਤੋਂ ਬਾਹਰ ਕੱਢਣਾ ਚਾਹੀਦਾ ਹੈ।ਸ਼ਿਵਸੈਨਾ ਨੇ ਮੁੱਖ ਪੱਤਰ ਸਾਮਨਾ ਵਿਚ ਰਾਜ ਠਾਕਰੇ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਇਹ ਵੀ ਮਜ਼ੇਦਾਰ ਹੈ ਕਿ ਪਾਕਿਸਤਾਨੀ ਅਤੇ ਬੰਗਲਾਦੇਸੀ ਮੁਸਲਮਾਨਾ ਨੂੰ ਬਾਹਰ ਕੱਢਣ ਦੇ ਲਈ ਕਿਸੇ ਰਾਜਨੀਤਿਕ ਦਲ ਨੂੰ ਆਪਣਾ ਝੰਡਾ ਬਦਲਣਾ ਪਵੇ।
File Photo
ਸਾਮਨਾ ਵਿਚ ਅੱਗੇ ਕਿਹਾ ਗਿਆ ਹੈ ਕਿ ''ਦੂਜੀ ਗੱਲ ਇਹ ਹੈ ਕਿ ਇਸ ਦੇ ਲਈ ਇਕ ਨਹੀਂ ਦੋ ਝੰਡਿਆ ਦਾ ਯੋਜਨਾ ਬਣਾਉਣਾ ਇਹ ਮੁਸਿਬਤ ਜਾਂ ਫਿਸਲਦੀ ਗੱਡੀ ਦੇ ਲੱਛਣ ਹਨ। ਰਾਜ ਠਾਕਰੇ ਅਤੇ ਉਨ੍ਹਾਂ ਦੀ 14 ਸਾਲ ਪਾਰਟੀ ਦਾ ਗਠਨ ਮਰਾਠਾ ਮੁੱਧੇ 'ਤੇ ਹੋਇਆ ਸੀ ਪਰ ਹੁਣ ਉਨ੍ਹਾਂ ਦੀ ਪਾਰਟੀ ਹਿੰਦੁਤਵਾਦ ਵੱਲ ਵੱਧਦੀ ਜਾ ਰਹੀ ਹੈ''।
File Photo
ਸ਼ਿਵ ਸੈਨਾ ਦਾ ਬਿਆਨ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਐਨਆਰਸੀ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਖੁਦ ਮਹਾਰਾਸ਼ਟਰ ਸਰਕਾਰ ਵਿਚ ਸ਼ਿਵਸੈਨਾ ਦੀ ਸਹਿਯੋਗੀ ਪਾਰਟੀ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਇਸ ਕਾਨੂੰਨ ਦੇ ਵਿਰੋਧ ਵਿਚ ਹਨ।
File Photo
ਦੱਸ ਦਈਏ ਕਿ ਨਾਗਰਿਕਤਾ ਸੋਧ ਕਾਨੂੰਨ ਅਧੀਨ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਤੌਰ 'ਤੇ ਯਾਤਨਾਵਾਂ ਝੱਲ ਕੇ ਆਏ ਹਿੰਦੂ, ਸਿੱਖ, ਈਸਾਈ, ਪਾਰਸੀ, ਜੈਨ ਅਤੇ ਬੋਧੀ ਧਰਮ ਦੇ ਲੋਕਾਂ ਨੂੰ ਭਾਰਤ ਦੀ ਅਸਾਨੀ ਨਾਲ ਨਾਗਰਿਕਤਾ ਮਿਲ ਸਕੇਗੀ। ਇਸ ਕਾਨੂੰਨ ਵਿਚ ਮੁਸਲਮਾਨਾਂ ਨੂੰ ਬਾਹਰ ਰੱਖਿਆ ਗਿਆ ਹੈ।