
ਕਿਹਾ, ਤਿੰਨੇ ਕਾਨੂਨਾਂ ਬਿਨਾਂ ਕਿਸੇ ਦੀ ਸਲਾਹ ਤੋਂ ਪਾਸ ਕਰ ਦਿਤੇ ਹਨ ਜੋ ਕਿਸਾਨਾਂ ਦੇ ਹਿਤ ਵਿਚ ਨਹੀਂ ਹਨ
ਨਵੀਂ ਦਿੱਲੀ : ਕੇਂਦਰ ਦੀ ਭਾਜਪਾ ਸਰਕਾਰ ਵਲੋਂ ਬਣਾਏ ਗਏ ਤਿੰਨ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁਧ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਵਿਸ਼ਾਲ ਰੈਲੀ ਕੱਢੀ ਗਈ ਜਿਸ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨਾਂ ਨੇ ਹਿੱਸਾ ਲਿਆ।
Sharad Pawar
ਇਸ ਰੈਲੀ ਨੂੰ ਸੰਬੋਧਨ ਕਰਨ ਲਈ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਪ੍ਰਧਾਨ ਸ਼ਰਦ ਪਵਾਰ ਸਮੇਤ ਕਾਂਗਰਸ ਅਤੇ ਸ਼ਿਵਸੈਨਾ ਦੇ ਕਈ ਆਗੂ ਵੀ ਪਹੁੰਚੇ ਹੋਏ ਸਨ। ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਰਦ ਪਵਾਰ ਨੇ ਇਥੋਂ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਰਾਜਪਾਲ ਕੋਲ ਬਾਲੀਵੁੱਡ ਦੀ ਅਦਾਕਾਰਾ ਕੰਗਨਾ ਰਣੌਤ ਨੂੰ ਮਿਲਣ ਦਾ ਤਾਂ ਸਮਾਂ ਹੈ ਪਰ ਉਨ੍ਹਾਂ ਕੋਲ ਕਾਲੇ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ।
sharad pawar
ਸ਼ਰਦ ਪਵਾਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਕਿਸਾਨ ਮਾਰੂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੱਜ ਦੇਸ਼ ਭਰ ’ਚ ਕਿਸਾਨ ਅਪਣੇ ਸੂਬਿਆਂ ਤੋਂ ਇਲਾਵਾ ਦਿੱਲੀ ਦੀਆਂ ਸਰਹੱਦਾਂ ’ਤੇ ਸ਼ਾਂਤੀਪੂਰਵਕ ਅੰਦੋਲਨ ਕਰ ਰਹੇ ਹਨ। ਹੁਣ ਤੱਕ 100 ਤੋਂ ਵੱਧ ਕਿਸਾਨਾਂ ਦੀ ਅੰਦੋਲਨ ਦੌਰਾਨ ਮੌਤ ਹੋ ਗਈ ਹੈ।
Sharad Pawar
ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਤਿੰਨੇ ਕਾਨੂਨਾਂ ਬਿਨਾਂ ਕਿਸੇ ਦੀ ਸਲਾਹ ਤੋਂ ਪਾਸ ਕਰ ਦਿਤੇ ਹਨ ਜੋ ਕਿਸਾਨਾਂ ਦੇ ਹਿਤ ਵਿਚ ਨਹੀਂ ਹਨ। ਇਸ ਲਈ ਲੱਖਾਂ ਦੀ ਗਿਣਤੀ ਵਿਚ ਕਿਸਾਨ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੜਕਾਂ ’ਤੇ ਬੈਠੇ ਹਨ।