Big Breaking-ਬਿਕਰਮ ਮਜੀਠੀਆ ਦੇ ਘਰ ‘ਚ ਪੁਲਿਸ ਨੇ ਮਾਰਿਆ ਛਾਪਾ
Published : Jan 25, 2022, 12:39 pm IST
Updated : Jan 25, 2022, 12:39 pm IST
SHARE ARTICLE
Bikram Singh Majithia
Bikram Singh Majithia

ਬੀਤੇ ਦਿਨੀਂ ਹਾਈ ਕੋਰਟ ਵਲੋਂ ਜ਼ਮਾਨਤ ਅਰਜ਼ੀ ਕੀਤੀ ਗਈ ਸੀ ਰੱਦ

 

ਚੰਡੀਗੜ੍ਹ: ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਸਰਗਰਮ ਹੋ ਗਈ ਹੈ। ਪੰਜਾਬ ਪੁਲਿਸ ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ ਸਥਿਤ ਉਹਨਾਂ ਦੇ ਘਰ 'ਚ ਛਾਪੇਮਾਰੀ ਮਾਰੀ। ਦੱਸ ਦਈਏ ਕਿ ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ। 

 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਸਟੇਟ ਕ੍ਰਾਈਮ ਬ੍ਰਾਂਚ ਨੇ ਮੋਹਾਲੀ ਦੇ ਥਾਣੇ ਵਿਚ ਮਜੀਠੀਆ ਖਿਲਾਫ਼ ਡਰੱਗ ਮਾਮਲੇ ’ਚ ਪਰਚਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਉਹ ਰੂਪੋਸ਼ ਹੋ ਗਏ ਸਨ। ਪੰਜਾਬ ਸਰਕਾਰ ਅਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਪ੍ਰਗਟਾਉਂਦਿਆਂ ਉਨ੍ਹਾਂ ਖਿਲਾਫ਼ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪ੍ਰੰਤੂ ਲੰਘੀ 10 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਤਹਿਤ ਮਜੀਠੀਆ ਦੀ ਜ਼ਮਾਨਤ ਨੂੰ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਜਾਂਚ ਵਿਚ ਸ਼ਾਮਿਲ ਹੋਣ ਲਈ ਸਿੱਟੇ ਅੱਗੇ ਪੇਸ਼ ਹੋਣ ਲਈ ਗਿਆ ਸੀ।

 

 

Bikram Singh Majithia did not get relief in multi crore drug caseBikram Singh Majithia

ਜਿਸ ਦੇ ਚਲਦਿਆਂ ਮਜੀਠੀਆ ਸਮੇਂ-ਸਮੇਂ ’ਤੇ ਸਿੱਟੇ ਅੱਗੇ ਪੇਸ਼ ਹੁੰਦੇ ਵੀ ਰਹੇ। ਪ੍ਰੰਤੂ 24 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ ਸੀ। ਜਿਸ ਤੋਂ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ ਪ੍ਰੰਤੂ ਪੁਲਿਸ ਹਾਲੇ ਤੱਕ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement