
ਖ਼ੁਦ ਨੂੰ ਘਰ 'ਚ ਕੀਤਾ ਇਕਾਂਤਵਾਸ
ਨਵੀਂ ਦਿੱਲੀ: ਸਾਬਕਾ ਭਾਰਤੀ ਕ੍ਰਿਕਟਰ ਅਤੇ ਪੂਰਬੀ ਦਿੱਲੀ ਤੋਂ ਲੋਕ ਸਭਾ ਮੈਂਬਰ ਗੌਤਮ ਗੰਭੀਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਗੰਭੀਰ ਨੇ ਮੰਗਲਵਾਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
After experiencing mild symptoms, I tested positive for COVID today. Requesting everyone who came into my contact to get themselves tested. #StaySafe
— Gautam Gambhir (@GautamGambhir) January 25, 2022
ਗੌਤਮ ਗੰਭੀਰ ਨੇ ਟਵੀਟ ਕਰਦਿਆਂ ਲਿਖਿਆ “ਮੈਂ ਹਲਕੇ ਲੱਛਣਾਂ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ। ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ ਉਹ ਆਪਣਾ ਟੈਸਟ ਕਰਵਾ ਲੈਣ ਅਤੇ ਸੁਰੱਖਿਅਤ ਰਹਿਣ।” ਗੌਤਮ ਗੰਭੀਰ ਪੂਰਬੀ ਦਿੱਲੀ ਤੋਂ ਲੋਕ ਸਭਾ ਮੈਂਬਰ ਹਨ। ਪਿਛਲੇ ਸਾਲ ਨਵੰਬਰ ਵਿਚ ਪਰਿਵਾਰਿਕ ਮੈਂਬਰ ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਗੰਭੀਰ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਸੀ।
Gautam Gambhir