
ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਵੀ ਗੋਲੀਬਾਰੀ ਕੀਤੀ ਅਤੇ ਦੋਵੇਂ ਪਾਸਿਆਂ ਤੋਂ ਲਗਭਗ ਅੱਧੇ ਘੰਟੇ ਤਕ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ।
Jammu Kashmir: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਉੱਪਰੀ ਇਲਾਕਿਆਂ ਵਿੱਚ ਸ਼ੁੱਕਰਵਾਰ ਅੱਧੀ ਰਾਤ ਤੋਂ ਬਾਅਦ ਫੌਜ ਦੇ ਜਵਾਨਾਂ ਅਤੇ ਅਤਿਵਾਦੀਆਂ ਵਿਚਕਾਰ ਗੋਲੀਬਾਰੀ ਹੋਈ ਅਤੇ ਇਸ ਤੋਂ ਬਾਅਦ ਫ਼ਰਾਰ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦਸਿਆ ਕਿ ਭਟੋਡੀ ਪੰਚਾਇਤ ਵਿੱਚ ਇੱਕ ਅਸਥਾਈ ਫ਼ੌਜੀ ਕੈਂਪ ਚੌਕੀ 'ਤੇ ਤਾਇਨਾਤ ਜਵਾਨਾਂ ਨੇ ਸਵੇਰੇ 1.30 ਵਜੇ ਦੇ ਕਰੀਬ ਸ਼ੱਕੀ ਅਤਿਵਾਦੀ ਗਤੀਵਿਧੀਆਂ ਦੇਖੀਆਂ, ਜਿਸ ਤੋਂ ਬਾਅਦ ਫ਼ੌਜ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਵੀ ਗੋਲੀਬਾਰੀ ਕੀਤੀ ਅਤੇ ਦੋਵੇਂ ਪਾਸਿਆਂ ਤੋਂ ਲਗਭਗ ਅੱਧੇ ਘੰਟੇ ਤਕ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ।
ਹਾਲਾਂਕਿ, ਅਧਿਕਾਰੀਆਂ ਨੇ ਕਿਹਾ ਕਿ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ, ਜੋ ਨੇੜਲੇ ਜੰਗਲ ਵੱਲ ਭੱਜ ਗਏ।
ਉਨ੍ਹਾਂ ਕਿਹਾ ਕਿ ਫ਼ੌਜ ਦੇ ਜਵਾਨਾਂ ਨੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ ਹੈ।