
2009 ਵਿਚ ਐਫਬੀਆਈ ਨੇ ਕੀਤਾ ਸੀ ਗ੍ਰਿਫ਼ਤਾਰ
Mumbai attack accused Tahavur Rana to be brought to India News in punjabi : ਮੁੰਬਈ ਹਮਲੇ (26/11) ਦੇ ਦੋਸ਼ੀ ਤਹੱਵੁਰ ਰਾਣਾ ਨੂੰ ਜਲਦ ਹੀ ਭਾਰਤ ਲਿਆਂਦਾ ਜਾਵੇਗਾ। ਅਮਰੀਕੀ ਸੁਪਰੀਮ ਕੋਰਟ ਨੇ ਭਾਰਤ-ਅਮਰੀਕਾ ਹਵਾਲਗੀ ਸੰਧੀ ਤਹਿਤ ਰਾਣਾ ਦੀ ਹਵਾਲਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਹੱਵੁਰ ਰਾਣਾ ਨੂੰ 2009 ਵਿੱਚ ਐਫਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। 13 ਨਵੰਬਰ 2024 ਨੂੰ, ਰਾਣਾ ਨੇ ਹੇਠਲੀ ਅਦਾਲਤ ਦੇ ਹਵਾਲਗੀ ਫੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ, ਜਿਸ ਨੂੰ 21 ਜਨਵਰੀ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।
ਹਵਾਲਗੀ ਤੋਂ ਬਚਣ ਲਈ ਰਾਣਾ ਕੋਲ ਇਹ ਆਖ਼ਰੀ ਮੌਕਾ ਸੀ। ਇਸ ਤੋਂ ਪਹਿਲਾਂ ਉਸ ਨੇ ਸਾਨ ਫਰਾਂਸਿਸਕੋ ਦੀ ਇੱਕ ਅਦਾਲਤ ਵਿੱਚ ਅਪੀਲ ਕੀਤੀ ਸੀ, ਜਿੱਥੇ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਅਮਰੀਕੀ ਅਦਾਲਤ ਨੇ ਆਪਣੇ ਫ਼ੈਸਲੇ 'ਚ ਕਿਹਾ ਸੀ ਕਿ ਦੋਹਾਂ ਦੇਸ਼ਾਂ ਵਿਚਾਲੇ ਹਵਾਲਗੀ ਸੰਧੀ ਦੇ ਤਹਿਤ ਉਸ ਨੂੰ ਭਾਰਤ ਭੇਜਿਆ ਜਾ ਸਕਦਾ ਹੈ।
ਮੁੰਬਈ ਹਮਲਿਆਂ ਦੀ 405 ਪੰਨਿਆਂ ਦੀ ਚਾਰਜਸ਼ੀਟ ਵਿੱਚ ਰਾਣਾ ਦਾ ਨਾਂ ਵੀ ਮੁਲਜ਼ਮ ਵਜੋਂ ਦਰਜ ਹੈ। ਇਸ ਮੁਤਾਬਕ ਰਾਣਾ ਆਈਐਸਆਈ ਅਤੇ ਲਸ਼ਕਰ-ਏ-ਤੋਇਬਾ ਦਾ ਮੈਂਬਰ ਹੈ। ਚਾਰਜਸ਼ੀਟ ਮੁਤਾਬਕ ਰਾਣਾ ਹਮਲੇ ਦੇ ਮੁੱਖ ਦੋਸ਼ੀ ਡੇਵਿਡ ਕੋਲਮੈਨ ਹੈਡਲੀ ਦੀ ਮਦਦ ਕਰ ਰਿਹਾ ਸੀ।