ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਸਿਖਿਆਨਾਵਾਂ 'ਤੇ ਚਾਨਣਾ ਪਾਇਆ
ਨਾਂਦੇੜ: ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖਾਲਸਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਸਿਖਿਆਨਾਵਾਂ 'ਤੇ ਚਾਨਣਾ ਪਾਇਆ ਤੇ ਨਾਲ ਹੀ ਕਿਹਾ ਕਿ ਗੁਰੂ ਤੇਗ ਬਹਾਦੁਰ ਸਾਹਿਬ ਸ਼ਹਾਦਤ ਨਾ ਦਿੰਦੇ ਤਾਂ ਭਾਰਤ ਵਿੱਚ ਇਸਲਾਮ ਤੋਂ ਇਲਾਵਾ ਕੋਈ ਦੂਜਾ ਧਰਮ ਨਹੀਂ ਬਚਣਾ ਸੀ। ਉਨ੍ਹਾਂ ਕਿਹਾ ਕਿ ਜ਼ਾਲਮ ਮੁਗ਼ਲੀਆ ਹਕੂਮਤ ਸਾਹਮਣੇ ਸਿਰਫ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹੀ ਆਵਾਜ਼ ਬੁਲੰਦ ਕੀਤੀ ਅਤੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਔਰੰਗਜ਼ੇਬ ਭਾਰਤ ਵਿਚ ਕਿਸੇ ਦਾ ਵੀ ਧਰਮ ਨਹੀਂ ਬਦਲਵਾ ਸਕਿਆ।
ਇਸ ਮੌਕੇ ਉਨ੍ਹਾਂ ਨੇ ਇਸ ਸਮਾਗਮ ਦੇ ਕਾਮਯਾਬ ਆਯੋਜਨ ਵਿਚ ਸਹਿਯੋਗ ਦੇਣ ਲਈ ਮਹਾਂਰਾਸ਼ਟਰ ਦੇ CM ਦੇਵੇਂਦਰ ਫੜਨਵੀਸ ਦਾ ਧੰਨਵਾਦ ਵੀ ਅਦਾ ਕੀਤਾ। ਨਾਲ ਹੀ ਗੁਰੂ ਸਾਹਿਬਾਨ ਦਾ ਇਤਿਹਾਸ ਮਹਾਂਰਾਸ਼ਟਰ ਦੇ ਸਕੂਲੀ ਬੱਚਿਆਂ ਦੇ ਸਿਲੇਬਸ ਵਿਚ ਜੋੜਨ ਲਈ ਵੀ ਉਨ੍ਹਾਂ ਨੇ CM ਫੜਨਵੀਸ ਦੀ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਇਕ ਸਨਾਤਨੀ ਦੇ ਘਰ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਜ਼ਰੂਰ ਹੋਣੀ ਚਾਹੀਦੀ ਹੈ।
