’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਕੇਸ ਤੋਂ ਜੱਜ ਨੇ 'ਵੱਟਿਆ ਪਾਸਾ’
Published : Feb 25, 2019, 1:36 pm IST
Updated : Feb 25, 2019, 1:40 pm IST
SHARE ARTICLE
Sajjan Kumar
Sajjan Kumar

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਵਲੋਂ ਦਾਇਰ ਅਰਜ਼ੀ ਦੀ ਸੁਣਵਾਈ ਕਰਨ ਵਾਲੇ ਸੁਪਰੀਮ ਕੋਰਟ ਦੇ ਜੱਜ ਜਸਟਿਸ...

ਨਵੀਂ ਦਿੱਲੀ : 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਵਲੋਂ ਦਾਇਰ ਅਰਜ਼ੀ ਦੀ ਸੁਣਵਾਈ ਕਰਨ ਵਾਲੇ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਅਪਣੇ ਆਪ ਨੂੰ ਇਸ ਮਾਮਲੇ ਤੋਂ ਪਾਸੇ ਕਰ ਲਿਆ ਹੈ। ਸੱਜਣ ਕੁਮਾਰ ਨੂੰ ਪੰਜ ਸਿੱਖਾਂ ਦੇ ਕਤਲ ਮਾਮਲੇ ਵਿਚ ਬੀਤੇ 17 ਦਸੰਬਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ। ਇਸ ਨੂੰ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੋਈ ਹੈ। ਸੱਜਣ ਕੁਮਾਰ ਨੇ ਸਜ਼ਾ ਸੁਣਾਏ ਜਾਣ ਮਗਰੋਂ 31 ਦਸੰਬਰ, 2018 ਨੂੰ ਅਦਾਲਤ ਵਿਚ ਸਮਰਪਣ ਕਰ ਦਿਤਾ ਸੀ।

 

ਦੱਸ ਦਈਏ ਕਿ ਸੱਜਣ ਕੁਮਾਰ ਨੂੰ ਨਵੰਬਰ 1984 ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਇਲਾਕੇ ਵਿਚ ਪੰਜ ਸਿੱਖਾਂ ਦੇ ਕਤਲ ਅਤੇ ਗੁਰਦੁਆਰੇ ਵਿਚ ਅੱਗਜ਼ਨੀ ਕਰਨ ਦੇ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਸੱਜਣ ਦੇ ਨਾਲ ਉਸ ਦੇ ਪੰਜ ਹੋਰ ਸਾਥੀਆਂ ਨੂੰ ਵੀ ਸਜ਼ਾ ਸੁਣਾਈ ਗਈ ਸੀ। ਸੱਜਣ ਨੇ ਅਪਣੀ ਉਮਰਕੈਦ ਸਜ਼ਾ ਸਵੀਕਾਰ ਨਾ ਕਰਦੇ ਹੋਏ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ।

ਜਸਟਿਸ ਸੰਜੀਵ ਖੰਨਾ ਵਲੋਂ ਖ਼ੁਦ ਨੂੰ ਇਸ ਮਾਮਲੇ ਤੋਂ ਪਾਸੇ ਕਰਨ ਤੋਂ ਬਾਅਦ ਹੁਣ ਇਹ ਕੇਸ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਵਲੋਂ ਸੁਣਾਇਆ ਜਾਵੇਗਾ। ਸੱਜਣ ਕੁਮਾਰ ਦੀ ਅਰਜ਼ੀ ’ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਣੀ ਸੀ ਪਰ ਇਸ ਤੋਂ ਪਹਿਲਾਂ ਹੀ ਜਸਟਿਸ ਖੰਨਾ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਪਾਸੇ ਕਰ ਲਿਆ। ਹਾਲਾਂਕਿ, ਉਨ੍ਹਾਂ ਵਲੋਂ ਲਏ ਗਏ ਇਸ ਫ਼ੈਸਲੇ ਸਬੰਧੀ ਉਨ੍ਹਾਂ ਨੇ ਕੀ ਕਾਰਨ ਦੱਸਿਆ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement