ਦਿੱਲੀ ਹਿੰਸਾ ਮਾਮਲਾ: DSGMC ਦੀਆਂ ਕੋਸ਼ਿਸ਼ਾਂ ਸਦਕਾ ਤਿਹਾੜ ਜੇਲ੍ਹ ’ਚੋਂ 9 ਹੋਰ ਨੌਜਵਾਨ ਰਿਹਾਅ
Published : Feb 25, 2021, 9:10 am IST
Updated : Feb 25, 2021, 9:10 am IST
SHARE ARTICLE
9 more youths were released from Tihar Jail
9 more youths were released from Tihar Jail

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ : 26 ਜਨਵਰੀ ਨੂੰ ਦਿੱਲੀ ਵਿਚ ਹੋਈ ਹਿੰਸਾ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲ਼ੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਬੀਤੀ ਰਾਤ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ 9 ਹੋਰ ਨੌਜਵਾਨ ਜੇਲ੍ਹ ’ਚੋਂ ਰਿਹਾਅ ਹੋ ਚੁੱਕੇ ਹਨ।

9 more youths were released from Tihar Jail9 more youths were released from Tihar Jail

ਉਹਨਾਂ ਦਸਿਆ ਕਿ ਜੇਲ’ਚੋਂ ਰਿਹਾਅ ਹੋ ਰਹੇ ਨੌਜਵਾਨਾਂ ਵਿਚ ਵਿਚ ਜਸਦੇਵ ਸਿੰਘ ਨਿਹਾਲ ਸਿੰਘ ਵਾਲਾ, ਮੱਖਣ ਸਿੰਘ, ਬਲਜਿੰਦਰ ਸਿੰਘ, ਗੁਰਪਿੰਦਰ ਸਿੰਘ, ਪਰਦੀਪ ਸਿੰਘ ਵਾਸੀ ਜਗਰਾਉਂ ਜ਼ਿਲ੍ਹਾ ਲੁਧਿਆਣਾ, ਹਰਪ੍ਰੀਤ ਸਿੰਘ ਫ਼ਿਰੋਜ਼ਪੁਰ, ਯਾਦਵਿੰਦਰ ਸਿੰਘ ਫ਼ਾਜ਼ਿਲਕਾ, ਗੁਰਪ੍ਰੀਤ ਸਿੰਘ ਫ਼ਾਜ਼ਿਲਕਾ ਤੇ ਵਿੱਕੀ ਮਾਨਸਾ ਸ਼ਾਮਲ ਹਨ।

9 more youths were released from Tihar Jail9 more youths were released from Tihar Jail

ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਜ਼ਮਾਨਤਾਂ 'ਤੇ ਰਿਹਾਅ ਕਰਵਾਉਣ ਲਈ ਕੰਮ ਕਰ ਰਹੀ ਹੈ, ਉੱਥੇ ਹੀ ਕਮੇਟੀ ਉਹਨਾਂ ਲੋਕਾਂ ਦੀਆਂ ਅਗਾਉਂ ਜ਼ਮਾਨਤਾਂ ਵੀ ਕਰਵਾ ਰਹੀ ਹੈ, ਜਿਨ੍ਹਾਂ ਖਿਲਾਫ ਦਿੱਲੀ ਪੁਲਿਸ ਨੇ ਨੋਟਿਸ ਕੱਢੇ ਹਨ ਜਾਂ ਕੇਸ ਦਰਜ ਕੀਤੇ ਹਨ ਜਦਕਿ ਇਹਨਾਂ ਦਾ 26 ਜਨਵਰੀ ਦੀ ਕਥਿਤ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ।

Manjinder SirsaManjinder Sirsa

ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਿਸਾਨੀ ਅੰਦੋਲਨ ਦੀ ਸ਼ੁਰੂ ਤੋਂ ਹੀ ਡਟ ਕੇ ਹਮਾਇਤ ਕੀਤੀ ਜਾ ਰਹੀ ਹੈ । 26 ਜਨਵਰੀ ਵਾਲੀ ਘਟਨਾ ਵਾਪਰਨ ਤੋਂ ਬਾਅਦ ਹੀ ਮਨਜਿੰਦਰ ਸਿਰਸਾ ਨੇ ਐਲਾਨ ਕੀਤਾ ਸੀ ਕਿ ਜੋ ਵੀ ਨਿਰਦੋਸ਼ ਕਿਸਾਨ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ । ਉਹਨਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਯਤਨ ਕਰੇਗੀ । 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement