ਗ਼ਾਜ਼ੀਪੁਰ ਬਾਰਡਰ 'ਤੇ ਵਧੀ ਪੁਲਿਸ ਚੌਕਸੀ, ਕਿਸਾਨਾਂ ਦੀ ਸਰਕਾਰ ਨੂੰ 'ਬਾਜ਼' ਆਉਣ ਦੀ ਚਿਤਾਵਨੀ
Published : Feb 25, 2021, 4:47 pm IST
Updated : Feb 25, 2021, 5:01 pm IST
SHARE ARTICLE
Gajipur Border
Gajipur Border

ਕਿਹਾ, ਕੇਂਦਰ ਸਰਕਾਰ ਨੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ

ਨਵੀਂ ਦਿੱਲੀ: ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਅਪੀਲ ਤੋਂ ਬਾਅਦ ਕਿਸਾਨੀ ਅੰਦੋਲਨ ਦਾ ਗੜ੍ਹ ਬਣੇ ਗ਼ਾਜ਼ੀਪੁਰ ਬਾਰਡਰ 'ਤੇ ਇਕ ਵਾਰ ਫਿਰ ਹਲਾਤ ਤਣਾਅਪੂਰਨ ਬਣਦੇ ਜਾ ਰਹੇ ਹਨ। ਪੁਲਿਸ ਵੱਲੋਂ ਗ਼ਾਜ਼ੀਪੁਰ ਬਾਰਡਰ ਦੀ ਕੀਤੀ ਘੇਰਾਬੰਦੀ ਕਾਰਨ ਸਾਰੀਆਂ ਮੁੱਖ ਸੜਕਾਂ ਬੰਦ ਹੋ ਗਈਆਂ ਹਨ। ਇਸੇ ਦੌਰਾਨ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਨੋਟਿਸ ਵੀ ਭੇਜੇ ਜਾ ਰਹੇ ਹਨ। ਇਸ ਨੂੰ ਲੈ ਕੇ ਕਿਸਾਨਾਂ ਅੰਦਰ ਰੋਹ ਵਧਦਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਗ਼ਾਜ਼ੀਪੁਰ ਬਾਰਡਰ 'ਤੇ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਵੱਲੋਂ 26 ਜਨਵਰੀ ਦੀ ਹਿੰਸਾ ਵਿਚ ਕਥਿਤ ਸ਼ਮੁੂਲੀਅਤ ਦੇ ਨਾਂ 'ਤੇ ਭੇਜੇ ਨੋਟਿਸਾਂ 'ਤੇ ਨਾਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।

Delhi Police Delhi Police

ਕਿਸਾਨ ਆਗੂ ਜਗਤਾਰ ਸਿੰਘ ਬਾਜਵਾ ਮੁਤਾਬਕ ਪੁਲਿਸ ਤੇ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਸਰਕਾਰ ਹਰ ਹਾਲਤ ਵਿਚ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹ ਰਹੀ ਹੈ। ਇਸ ਕਾਰਨ ਅੰਦੋਲਨਕਾਰੀ ਕਿਸਾਨਾਂ ਵਿਚ ਡਾਢਾ ਰੋਹ ਤੇ ਰੋਸ ਹੈ।' ਕਿਸਾਨ ਆਗੂ ਜਗਤਾਰ ਸਿੰਘ ਬਾਜਵਾ ਦੇ ਹਵਾਲੇ ਨਾਲ ਬਾਹਰ ਆਈ ਖਬਰ ਮੁਤਾਬਕ ਇਕ ਔਰਤ ਨੂੰ ਵੀ ਨੋਟਿਸ ਮਿਲਿਆ ਹੈ, ਜੋ ਦਿੱਲੀ ਵਿਚ ਕੰਮ ਕਰਦੀ ਹੈ। ਅਜਿਹਾ ਸਿਰਫ਼ ਇਸ ਲਈ ਹੋਇਆ ਹੈ ਕਿਉਂਕਿ ਗਣਤੰਤਰ ਦਿਵਸ ਮੌਕੇ ਉਸ ਦਾ ਮੋਬਾਈਲ ਉਸੇ ਟਾਵਰ ਦੀ ਰੇਂਜ ਵਿਚ ਆਉਂਦਾ ਹੈ, ਜਿੱਥੇ ਕਿਸਾਨ ਅੰਦੋਲਨ ਕਰ ਰਹੇ ਸਨ।

Farmers ProtestFarmers Protest

ਕਿਸਾਨ ਆਗੂਆਂ ਨੇ ਇਹ ਸਪੱਸ਼ਟ ਆਖ ਦਿੱਤਾ ਹੈ ਕਿ ਜਿਹੜੇ ਵੀ ਲੋਕਾਂ ਨੂੰ ਅਜਿਹੇ ਨੋਟਿਸ ਮਿਲੇ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰੀ ਦੇਣ ਤੋਂ ਇਨਕਾਰ ਕਰਨਾ ਚਾਹੀਦਾ ਹੈ। ਕਿਸਾਨਾਂ ਵੱਲੋਂ ਤੈਅ ਕੀਤਾ ਕਾਨੂੰਨੀ ਪੈਨਲ ਇਨ੍ਹਾਂ ਨੋਟਿਸਾਂ ਦਾ ਜਵਾਬ ਦੇਵੇਗਾ। ਜਿਨ੍ਹਾਂ ਨੂੰ ਨੋਟਿਸ ਮਿਲੇ ਹਨ, ਉਨ੍ਹਾਂ ਨੂੰ ਇਹ ਅਪੀਲ ਵੀ ਕੀਤੀ ਗਈ ਹੈ ਕਿ ਉਹ ਕਿਸੇ ਵਕੀਲ ਦੀ ਮੌਜੂਦਗੀ ਤੋਂ ਬਗ਼ੈਰ ਕਦੇ ਵੀ ਕਿਸੇ ਜਾਂਚ ਵਿਚ ਸ਼ਾਮਲ ਨਾ ਹੋਣ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਜਿਹੇ ਨੋਟਿਸ 100 ਤੋਂ ਵੱਧ ਕਿਸਾਨਾਂ ਨੂੰ ਮਿਲੇ ਹਨ। ਉਂਝ ਪੂਰੇ ਦੇਸ਼ ਦੇ 1,700 ਕਿਸਾਨਾਂ ਵਿਰੁੱਧ ਹਿੰਸਾ ਭੜਕਾਉਣ ਦੇ ਨੋਟਿਸ ਘੱਲੇ ਗਏ ਹਨ। ਕਿਸਾਨਾਂ ਨੇ ਦੱਸਿਆ ਕਿ ਪੰਜਾਬ ਤੋਂ 10 ਵਕੀਲਾਂ ਦਾ ਇੱਕ ਪੈਨਲ ਗ਼ਾਜ਼ੀਪੁਰ ਬਾਰਡਰ ਅੱਜ ਸ਼ਾਮ ਤਕ ਪੁੱਜ ਜਾਵੇਗਾ।

Rakesh TikaitRakesh Tikait

ਕਾਬਲੇਗੌਰ ਹੈ ਕਿ 26 ਜਨਵਰੀ ਦੀ ਘਟਨਾ ਤੋਂ ਬਾਅਦ ਢਹਿੰਦੀ ਕਲਾਂ ਵਿਚ ਜਾ ਰਹੇ ਅੰਦੋਲਨ ਨੂੰ ਪੈਰਾਂ-ਸਿਰ ਕਰਨ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗ਼ਾਜ਼ੀਪੁਰ ਬਾਰਡਰ ਤੋਂ ਕੀਤੀ ਭਾਵੁਕ ਅਪੀਲ ਨੇ ਫੈਸਲਾਕੁੰਨ ਭੂਮਿਕਾ ਨਿਭਾਈ ਸੀ। ਉਦੋਂ ਤੋਂ ਹੀ ਗਾਜ਼ੀਪੁਰ ਬਾਰਡਰ ਕਿਸਾਨੀ ਅੰਦੋਲਨ ਦਾ ਮੁੱਖ ਕੇਂਦਰ ਬਣ  ਹੋਇਆ ਹੈ। ਰਾਕੇਸ਼ ਟਿਕੈਤ ਵੱਲੋਂ ਦੇਸ਼ ਭਰ ਵਿਚ ਕੀਤੀਆਂ ਜਾ ਰਹੀਆਂ ਮਹਾਪੰਚਾਇਤਾਂ ਵਿਚ ਸ਼ਿਰਕਤ ਕਰਦਿਆਂ ਸਰਕਾਰ ਵੱਲ ਨਿਸ਼ਾਨੇ ਸਾਧੇ ਜਾ ਰਹੇ ਹਨ।

Babbu mann at Ghazipur BorderGhazipur Border

ਬੀਤੇ ਦਿਨ ਵੀ ਉਨ੍ਹਾਂ ਨੇ ਦਿੱਲੀ ਵੱਲ 40 ਲੱਖ ਟਰੈਕਟਰਾਂ ਦੇ ਕੂਚ ਦੀ ਚਿਤਾਵਨੀ ਦਿੱਤੀ ਸੀ। ਕਿਸਾਨਾਂ ਵੱਲੋਂ ਚੋਣ ਵਾਲੇ ਸੂਬਿਆਂ ਅੰਦਰ ਸਰਗਰਮੀਆਂ ਵਧਾਉਣ ਦੀ ਚਿਤਾਵਨੀ ਨੇ ਵੀ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਗਾਜ਼ੀਪੁਰ ਬਾਰਡਰ 'ਤੇ ਵਧੀਆਂ ਪੁਲਿਸ ਗਤੀਵਿਧੀਆਂ ਨੂੰ ਕਿਸਾਨਾਂ 'ਤੇ ਦਬਾਅ ਬਣਾਉਣ ਦੀ ਰਣਨੀਤੀ ਵਜੋਂ ਵੇਖਿਆ ਜਾ ਰਿਹਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement