
ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕਦੇ ਕਿਉਂਕਿ ਇਹ ਮਸਲਾ ਹੁਣ ਸੁਪਰੀਮ ਕੋਰਟ ਕੋਲ ਹੈ ।
ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਕਿਸਾਨਾਂ ਨਾਲ ਬਾਰਾਂ ਦੌਰ ਦੀ ਗੱਲਬਾਤ ਕਰ ਚੁੱਕੇ ਹਾਂ । ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਗੰਭੀਰ ਹੈ । ਉਨ੍ਹਾਂ ਕਿਹਾ ਕਿ ਅਸੀਂ ਅਗਲੇ ਦੌਰ ਦੀ ਮੀਟਿੰਗ ਕਰਨ ਲਈ ਤਿਆਰ ਹਾਂ ।
Farmers Protestਖੇਤੀਬਾੜੀ ਮੰਤਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਨਹੀਂ ਕਰ ਸਕਦੇ ਕਿਉਂਕਿ ਇਹ ਮਸਲਾ ਹੁਣ ਸੁਪਰੀਮ ਕੋਰਟ ਕੋਲ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦੀ ਪੈਰਵਾਈ ਕਰਨ ਲਈ ਸੁਪਰੀਮ ਕੋਰਟ ਵੱਲੋਂ ਇਕ ਕਮੇਟੀ ਨਿਰਧਾਰਿਤ ਕੀਤੀ ਗਈ ਹੈ , ਉਹ ਜੋ ਵੀ ਫੈਸਲਾ ਕਰੇਗੀ ਸਰਕਾਰ ਉਸ ਦੇ ਹਿਸਾਬ ਨਾਲ ਕੰਮ ਕਰੇਗੀ ।ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੀ ਕੇਂਦਰ ਸਰਕਾਰ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਸੋਚ ਸਕਦੀ ਹੈ ।
Narendra singh tohmar ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸ਼ਾਨਦਾਰ ਲਗਾਤਾਰ ਵਧਦਾ ਜਾ ਰਿਹਾ ਹੈ ਕੇਂਦਰ ਸਰਕਾਰ ਨੇ ਨਿਯਮਾਂ ਨੂੰ ਲਾਗੂ ਕਰਨ ਲਈ ਤਿੰਨ ਸਾਲ ਦਾ ਸਮਾਂ ਦਿੱਤਾ ਗਿਆ ਸੀ ਪਰ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਇਸ ਪ੍ਰਸਤਾਵਨ ਨੂੰ ਮੁੱਢੋ ਕਰ ਦਿੱਤਾ ਹੈ । ਕਿਸਾਨਾਂ ਅਤੇ ਸਰਕਾਰ ਦੁਆਲੇ ਗੱਲਬਾਤ ਅੱਧ ਵਿਚਕਾਰ ਹੈ ।