ਪੱਖੇ ਨਾਲ ਲਟਕਦੀ ਮਿਲੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੀ ਲਾਸ਼
Published : Feb 25, 2021, 7:49 am IST
Updated : Feb 25, 2021, 7:49 am IST
SHARE ARTICLE
Mysterious death
Mysterious death

‘ਮੌਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਦੀ ਰੀਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ’

ਜੰਮੂ (ਸਰਬਜੀਤ ਸਿੰਘ): ਤ੍ਰਿਕੂਟਾਨਗਰ ਦੇ ਸੈਕਟਰ-3 ਵਿਚ ਸਥਿਤ ਗੁਰਦੁਆਰਾ ਬਾਲਾ ਪ੍ਰੀਤਮ ਵਿਖੇ ਸ਼ੱਕੀ ਹਾਲਾਤ ਇਕ ਸੇਵਾਦਾਰ ਦੀ ਲਾਸ਼ ਉਸ ਦੇ ਕਮਰੇ ਵਿਚ ਪੱਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਸੇਵਾਦਾਰ ਭੁਪਿੰਦਰ ਸਿੰਘ ਨਿਵਾਸੀ ਨੌਸ਼ਿਹਰਾ ਰਾਜੌਰੀ ਦੇ ਰੂਪ ਵਿਚ ਹੋਈ ਹੈ। ਮ੍ਰਿਤਕ ਸੇਵਾਦਾਰ ਭੁਪਿੰਦਰ ਸਿੰਘ ਪਿਛਲੇ ਦੋ ਸਾਲਾਂ ਤੋਂ ਇਸ ਗੁਰਦਵਾਰੇ ਵਿਚ ਸੇਵਾ ਨਿਭਾ ਰਿਹਾ ਸੀ।

Gurdwara Bala PritamGurdwara Bala Pritam Sahib

ਗੁਰਦੁਆਰਾ ਕਮੇਟੀ ਵਲੋਂ ਉਸ ਨੂੰ ਗੁਰਦਵਾਰੇ ਵਿਚ ਹੀ ਰਹਿਣ ਲਈ ਇਕ ਕਮਰਾ ਦਿਤਾ ਗਿਆ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਗੁਰਦੁਆਰਾ ਬਾਲਾ ਪ੍ਰੀਤਮ ਦੇ ਇਕ ਸੇਵਾਦਾਰ ਦੀ ਮੌਤ ਹੋਣ ਦੀ ਜਾਣਕਾਰੀ ਫ਼ੋਨ ਤੇ ਮਿਲੀ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਉਸ ਸਮੇਂ ਸੇਵਾਦਾਰ ਭੁਪਿੰਦਰ ਸਿੰਘ ਅਪਣੇ ਕਮਰੇ ਵਿਚ ਲੱਗੇ ਪੱਖੇ ਨਾਲ ਝੂਲ ਰਿਹਾ ਸੀ। 

Death Death

ਗੁਰਦਵਾਰੇ ਦੇ ਹੋਰ ਸੇਵਾਦਾਰਾਂ ਨੇ ਦਸਿਆ ਕਿ ਭੁਪਿੰਦਰ ਸਿੰਘ ਸਵੇਰੇ ਹੀ  ਉਠ ਕੇ ਤਿਆਰ ਹੋ ਜਾਂਦਾ ਸੀ ਪਰ ਅੱਜ ਜਦੋਂ ਉਹ ਅਪਣੇ ਕਮਰੇ ਤੋਂ ਬਾਹਰ ਨਾ ਆਇਆ, ਤਾਂ ਉਸ ਨੂੰ ਦੇਖਣ ਲਈ ਇਕ ਸੇਵਾਦਾਰ ਉਸ ਦੇ ਕਮਰੇ ਵੱਲ ਗਿਆ ਪਰ ਕਮਰਾ ਅੰਦਰੋਂ ਬੰਦ ਸੀ। ਜਦੋਂ ਸੇਵਾਦਾਰ ਨੇ ਸਵੇਰੇ 8 ਵਜੇ ਦੇ ਕਰੀਬ ਭੁਪਿੰਦਰ ਸਿੰਘ ਦੇ ਕਮਰੇ ਅੰਦਰ ਦੇਖਿਆ ਤਾਂ ਪਾਇਆ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਪੱਖੇ ਦੇ ਹੁਕ ਨਾਲ ਪਈ ਰੱਸੀ ਨਾਲ ਲਟਕ ਰਹੀ ਸੀ।

Gurdwara Bala PritamGurdwara Bala Pritam Sahib

ਪੁਲਿਸ ਮੁਲਾਜ਼ਮਾਂ ਨੇ ਮੌਕੇ ਤੋਂ ਸਬੂਤ ਇਕੱਠਿਆਂ ਕਰਨ ਲਈ ਫ਼ੋਰੈਂਸਿਕ ਸਾਇੰਸ ਲੈਬਾਰਟਰੀ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਬੁਲਾਇਆ। ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਲਾਸ਼ ਨੂੰ ਪੋਸਟ ਮਾਰਟਮ ਲਈ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਭੇਜ ਦਿਤਾ ਗਿਆ। ਤਿ੍ਰਕੁਟਾ ਨਗਰ ਪੁਲਿਸ ਅਨੁਸਾਰ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰੀਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਉਧਰ ਮ੍ਰਿਤਕ ਭੁਪਿੰਦਰ ਸਿੰਘ ਦੀ ਲਾਸ਼ ਦੀ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਪ੍ਰਵਾਰ ਦੇ ਹਵਾਲੇ ਕਰ ਦਿਤਾ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement