
ਨਵਜੋਤ ਸਿੱਧੂ ਨੇ ਲਿਖਿਆ ਦੁਨੀਆਂ ਵਿਚ ਪੈਟਰੋਲ-ਡੀਜ਼ਲ ’ਤੇ ਸਭ ਤੋਂ ਜ਼ਿਆਦਾ ਟੈਕਸ ਦੀ ਮਾਰ-ਚੌਪਟ ਸਰਕਾਰ
ਚੰਡੀਗੜ੍ਹ: ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਇਹਨੀਂ ਦਿਨੀਂ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਹਨ। ਖੇਤੀ ਕਾਨੂੰਨਾਂ ਖ਼ਿਲਾਫ ਜਾਰੀ ਕਿਸਾਨੀ ਸੰਘਰਸ਼ ਦੌਰਾਨ ਉਹ ਲਗਾਤਾਰ ਕੇਂਦਰ ਸਰਕਾਰ ਵਿਰੁੱਧ ਟਵੀਟ ਕਰਦੇ ਦਿਖਾਈ ਦੇ ਰਹੇ ਹਨ। ਹੁਣ ਨਵਜੋਤ ਸਿੱਧੂ ਨੇ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ।
Navjot sidhu
ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ, ਇਹਨਾਂ ਵਿਚ ਭਾਰਤ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਗੁਆਂਢੀ ਮੁਲਕਾਂ ਅਤੇ ਹੋਰ ਵੱਡੇ ਦੇਸ਼ਾਂ ਨਾਲ ਕੀਤੀ ਗਈ ਹੈ। ਨਵਜੋਤ ਸਿੱਧੂ ਨੇ ਟਵੀਟ ਲਿਖਿਆ, ‘ਦੁਨੀਆਂ ਵਿਚ ਪੈਟਰੋਲ-ਡੀਜ਼ਲ ’ਤੇ ਸਭ ਤੋਂ ਜ਼ਿਆਦਾ ਟੈਕਸ ਦੀ ਮਾਰ-ਚੌਪਟ ਸਰਕਾਰ’।
Tweet
ਪਹਿਲੀ ਤਸਵੀਰ ਵਿਚ ਭਾਰਤ ਵਿਚ ਪੈਟਰੋਲ ਦੀ ਕੀਮਤ 101 ਰੁਪਏ ਅਤੇ ਡੀਜ਼ਲ ਦੀ ਕੀਮਤ 91 ਰੁਪਏ ਦਿਖਾਈ ਗਈ ਹੈ। ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਤੁਲਨਾ ਵਿਚ ਭਾਰਤ ਵਿਚ ਕੀਮਤਾਂ ਸਭ ਤੋਂ ਵੱਧ ਹਨ।
Navjot Sidhu
ਦੂਜੀ ਤਸਵੀਰ ਵਿਚ ਤੇਲ ਕੀਮਤਾਂ ਦੀ ਤੁਲਨਾ ਗੁਆਂਢੀ ਦੇਸ਼ ਪਾਕਿਸਤਾਨ, ਬੰਗਲਾਦੇਸ਼, ਸ੍ਰੀਲੰਕਾ ਅਤੇ ਨੇਪਾਲ ਦੀਆਂ ਕੀਮਤਾਂ ਨਾਲ ਕੀਤੀ ਗਈ ਹੈ, ਇਹਨਾਂ ਦੇਸ਼ਾਂ ਵਿਚ ਵੀ ਪੈਟਰੋਲ-ਡੀਜ਼ਲ ਦੀ ਕੀਮਤ ਭਾਰਤ ਨਾਲੋਂ ਘੱਟ ਹੈ। ਜ਼ਿਕਰਯੋਗ ਹੈ ਕਿ ਦੇਸ਼ ਵਿਚ ਤੇਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।
Petrol-Diesel
ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 90 ਤੋਂ ਪਾਰ ਹੈ। ਇਸ ਮਹੀਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 13 ਵਾਰ ਵਾਧਾ ਹੋਇਆ ਹੈ। ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।