
ਕਿ ਇਸ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਲੀਗਲ ਟੀਮ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ ।
ਨਵੀਂ ਦਿੱਲੀ: ਛੱਬੀ ਜਨਵਰੀ ਨੂੰ ਲਾਲ ਕਿਲ੍ਹਾ ਵਿਚ ਹੋਈ ਹਿੰਸਾ ਦੌਰਾਨ ਗ੍ਰਿਫਤਾਰ ਅਠਾਰਾਂ ਕਿਸਾਨਾਂ ਦੀ ਅੱਜ ਅਦਾਲਤ ਵਿੱਚੋਂ ਜ਼ਮਾਨਤ ਹੋ ਗਈ ਹੈ । ਇਹ ਜਾਣਕਾਰੀ ਦਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਉੱਤੇ ਹੋਈ ਹਿੰਸਾ ਦੌਰਾਨ ਨਾਜਾਇਜ਼ ਮੁਕੱਦਮੇ ਦਰਜ ਕਰ ਕੇ ਕਿਸਾਨਾਂ ਨੂੰ ਭੇਜਿਆ ਗਿਆ ਸੀ । ਅੱਜ ਉਨ੍ਹਾਂ ਕਿਸਾਨਾਂ ਦੀ ਜ਼ਮਾਨਤ ਹੋ ਗਈ ਹੈ ।
Manjinder singh sirsaਉਨ੍ਹਾਂ ਕਿਹਾ ਕਿ ਇਸ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਲੀਗਲ ਟੀਮ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ । ਮਨਜਿੰਦਰ ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਕਿਸਾਨੀ ਅੰਦੋਲਨ ਦੀ ਨਾਲ ਸ਼ੁਰੂ ਤੋਂ ਹੀ ਹੈ ਅਤੇ ਕਿਸਾਨਾਂ ਨਾਲ ਹੋਈਆਂ ਵਧੀਕੀਆਂ ਦੀ ਨਿੰਦਾ ਕਰਦੀ ਹੈ । ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਜਿੰਨੇ ਵੀ ਕਿਸਾਨ ਹਨ ਉਨ੍ਹਾਂ ਦੀ ਗੁਰਦੁਆਰਾ ਕਮੇਟੀ ਸਹਾਇਤਾ ਕਰੇਗੀ ।
photoਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨ ਕਿਸਾਨੀ ਲਈ ਮੌਤ ਦੇ ਵਾਰੰਟ ਹਨ, ਇਸ ਲਈ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਸੰਘਰਸ਼ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ ਅਤੇ ਖੜ੍ਹੇ ਰਹਾਂਗੇ ।