
ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ
ਮੁਹਾਲੀ: ਡਰੱਗਜ਼ ਮਾਮਲੇ 'ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਬਹਿਸ ਪੂਰੀ ਹੋ ਗਈ ਹੈ, ਜਿਸ ਤੋਂ ਬਾਅਦ ਮੁਹਾਲੀ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਅਦਾਲਤ ਕਿਸੇ ਵੀ ਸਮੇਂ ਆਪਣਾ ਫੈਸਲਾ ਦੇ ਸਕਦੀ ਹੈ। ਦੱਸ ਦੇਈਏ ਕਿ ਮਜੀਠੀਆ ਨੇ ਵੀਰਵਾਰ ਸਵੇਰੇ ਹੀ ਆਤਮ ਸਮਰਪਣ ਕਰ ਦਿੱਤਾ ਸੀ।
Bikram Singh Majithia
ਇਸ ਦੌਰਾਨ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਉਨ੍ਹਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
Bikram Singh Majithia
ਦੱਸ ਦੇਈਏ ਕਿ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਮਜੀਠੀਆ ਖਿਲਾਫ ਸਾਲ 2018 'ਚ ਨਸ਼ਾ ਤਸਕਰੀ ਦੇ ਦੋਸ਼ 'ਚ ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਪੰਜਾਬ ਪੁਲਿਸ ਨੇ ਐੱਫ.ਆਈ.ਆਰ. ਦਰਜ ਕੀਤੀ ਸੀ। ਸੁਪਰੀਮ ਜਾਣ ਤੋਂ ਪਹਿਲਾਂ ਮਜੀਠੀਆ ਨੇ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
Bikram Singh Majithia
ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਪਰ ਸੁਪਰੀਮ ਕੋਰਟ ਤੱਕ ਪਹੁੰਚਣ ਲਈ 24 ਜਨਵਰੀ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਸੀ। ਅਦਾਲਤ ਨੇ ਤਿੰਨ ਦਿਨ ਦਾ ਸਮਾਂ ਦੇਣ ਦੇ ਨਾਲ ਹੀ ਉਸ ਨੂੰ ਦੇਸ਼ ਨਾ ਛੱਡਣ ਦੀ ਸ਼ਰਤ ਵੀ ਲਗਾਈ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਵਿਰੋਧੀਆਂ ਨੂੰ ਤੰਗ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ।