
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ।
ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਅਮਸ਼ੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਮੁੱਠਭੇੜ 'ਚ ਹੁਣ ਤੱਕ 2 ਅਤਿਵਾਦੀ ਮਾਰੇ ਜਾ ਚੁੱਕੇ ਹਨ। ਉਹਨਾਂ ਕੋਲੋਂ ਹਥਿਆਰ, ਗੋਲਾ-ਬਾਰੂਦ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲ ਮਿਲ ਕੇ ਕਾਰਵਾਈ ਕਰ ਰਹੇ ਹਨ। ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।