ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਕਾਨੂੰਨ ਹੱਥਾਂ 'ਚ ਲੈਣ ਲਈ ਮਜ਼ਬੂਰ ਹੋਏ ਲੋਕ: ਹਰਪਾਲ ਸਿੰਘ ਚੀਮਾ
Published : Feb 25, 2022, 6:45 pm IST
Updated : Feb 25, 2022, 6:45 pm IST
SHARE ARTICLE
Harpal Singh Cheema
Harpal Singh Cheema

ਪਿੰਡ ਕਾਲਝਰਾਨੀ ਦੇ ਵਸਨੀਕਾਂ ਵੱਲੋਂ ਨਸ਼ਾ ਸਮਗਰਲਰਾਂ ਦੀਆਂ ਲੱਤਾਂ ਤੋੜਨ ਦੇ ਐਲਾਨ 'ਤੇ ਬੋਲੇ ਵਿਰੋਧੀ ਧਿਰ ਦੇ ਨੇਤਾ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਿੰਡ ਕਾਲਝਰਾਨੀ ਦੇ ਵਸਨੀਕਾਂ ਵੱਲੋਂ ਨਸ਼ਾ ਸਮਗਰਲਰਾਂ ਦੀਆਂ ਲੱਤਾਂ ਤੋੜਨ ਦੇ ਐਲਾਨ 'ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਾਂਗਰਸ ਅਤੇ ਪਿਛਲੀ ਬਾਦਲ ਸਰਕਾਰ ਦੀਆਂ ਨਲਾਇਕੀਆਂ ਕਾਰਨ ਪਿੰਡਾਂ ਦੇ ਲੋਕ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਲਈ ਮਜ਼ਬੂਰ ਹੋ ਰਹੇ ਹਨ। ਚੀਮਾ ਨੇ ਪਿੰਡ ਕਾਲਝਰਾਨੀ ਸਮੇਤ ਪੰਜਾਬ ਵਾਸੀਆਂ ਨੂੰ ਕਾਨੂੰਨ ਤੋਂ ਬਾਹਰ ਜਾ ਕੇ ਕੋਈ ਕਦਮ ਨਾ ਚੁਕਣ ਦੀ ਅਪੀਲ ਕਰਦਿਆਂ ਕਿਹਾ ਕਿ 10 ਮਾਰਚ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਵੇਗੀ ਅਤੇ 'ਆਪ' ਦੀ ਸਰਕਾਰ ਆਪਣੀ ਜ਼ਿੰਮੇਵਾਰੀ ਸਮਝ ਕੇ ਪੰਜਾਬ ਵਿਚੋਂ ਨਸ਼ਾ ਮਾਫੀਆ ਖ਼ਤਮ ਕਰੇਗੀ ਅਤੇ ਲੋਕਾਂ ਦੀਆਂ ਇੱਛਾਵਾਂ ਅਨੁਸਾਰ ਫ਼ੈਸਲੇ ਕਰੇਗੀ।

 

 

Harpal Singh CheemaHarpal Singh Cheema

 

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਰਾਜ ਕਰਦੀਆਂ ਰਹੀਆਂ ਰਿਵਾਇਤੀ ਸਿਆਸੀ ਧਿਰਾਂ ਕਾਂਗਰਸ, ਕੈਪਟਨ ਅਮਰਿੰਦਰ ਸਿੰਘ, ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਹਮੇਸ਼ਾਂ ਹੀ ਲੋਕ ਭਾਵਨਾਵਾਂ ਦੇ ਖਿਲਾਫ਼ ਫ਼ੈਸਲੇ ਕੀਤੇ ਹਨ। ਰਿਵਾਇਤੀ ਪਾਰਟੀਆਂ ਨਸ਼ੇ ਖ਼ਤਮ ਕਰਨ ਦੇ ਵਾਅਦੇ ਕਰਕੇ ਸਰਕਾਰਾਂ ਬਣਾਉਂਦੀਆਂ ਰਹੀਆਂ, ਪਰ ਸਰਕਾਰ ਬਣਾ ਕੇ ਨਸ਼ਾ ਮਾਫੀਆ ਨੂੰ ਸਰਪ੍ਰਸਤੀ ਦੇ ਕੇ ਲੋਕਾਂ ਦੇ ਜੀਵਨ ਅਤੇ ਭਾਵਨਾਵਾਂ ਨਾਲ ਖਿਲਵਾੜ ਕਰਦੀਆਂ ਰਹੀਆਂ ਹਨ।

 

Harpal Singh CheemaHarpal Singh Cheema

 

ਉਨਾਂ ਕਿਹਾ ਕਿ ਪਿੰਡ ਕਾਲਝਰਾਨੀ ਜ਼ਿਲਾ ਬਠਿੰਡਾ ਦਾ ਪ੍ਰਸਿੱਧ ਪਿੰਡ ਹੈ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਿਲਾ ਬਠਿੰਡਾ ਨੂੰ ਵਿਕਸਤ ਹੋਣ ਦਾ ਦਾਅਵਾ ਕਰਦੇ ਆ ਰਹੇ ਹਨ। ਕਰੀਬ 20 ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਆਪਣੇ ਇਲਾਕਿਆਂ ਵਿੱਚੋਂ ਨਸ਼ਿਆਂ ਦਾ ਜਾਲ ਖ਼ਤਮ ਨਹੀਂ ਕਰ ਸਕੇ, ਇਸ ਲਈ ਪਿੰਡ ਕਾਲਝਰਾਨੀ ਦੇ ਵਸਨੀਕਾਂ ਨੂੰ ਨਸ਼ੇ ਸਮਗਰਲਰਾਂ ਖਿਲਾਫ਼ ਆਪਣੇ ਪੱਧਰ 'ਤੇ ਕਾਰਵਾਈ ਕਰਨ ਦਾ ਫ਼ੈਸਲਾ ਲੈਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

Harpal Singh Cheema Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਪੰਜਾਬ ਵਿੱਚ ਨਸ਼ੇ ਦਾ ਲੱਕ ਤੋੜਨ ਦਾ ਐਲਾਨ ਕੀਤਾ ਸੀ, ਪਰ ਨਸ਼ੇ ਦੀ ਸਪਲਾਈ ਅਤੇ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਹੋਣ ਦਾ ਸਿਲਸਿਲਾ ਜਾਰੀ ਹੈ। ਉਨਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਨਸ਼ਾ ਸਮਗਲਰਾਂ ਨਾਲ ਮਿਲੀਭੁਗਤ ਅਤੇ ਸਰਪ੍ਰਸਤੀ ਕਾਰਨ ਪੰਜਾਬ 'ਚ ਨਸ਼ੇ ਦਾ ਕਹਿਰ ਜਾਰੀ ਹੈ ਅਤੇ ਸਿਆਸੀ ਦਖਲਅੰਦਾਜੀ ਕਾਰਨ ਪੰਜਾਬ ਪੁਲੀਸ ਵੀ ਨਸ਼ਾ ਸਮਗਲਰਾਂ ਖਿਲਾਫ਼ ਕਾਰਵਾਈ ਕਰਨ ਤੋਂ ਕੰਨੀਂ ਕਤਰਾ ਰਹੀ ਹੈ, ਜਿਸ ਕਾਰਨ ਲੋਕਾਂ ਦਾ ਪੁਲੀਸ 'ਤੇ ਵਿਸ਼ਵਾਸ਼ ਨਹੀਂ ਰਿਹਾ।

ਇਸ ਕਾਰਨ ਪਿੰਡ ਕਾਲਝਰਾਨੀ ਵਾਂਗ ਪੰਜਾਬ ਦੇ ਲੋਕ ਆਪਣੀ ਨੌਜਵਾਨੀ ਨੂੰ ਬਚਾਉਣ ਲਈ ਕਾਨੂੰਨ ਆਪਣੇ ਹੱਥਾਂ 'ਚ ਲੈਣ ਲੱਗੇ ਹਨ। ਚੀਮਾ ਨੇ ਪਿੰਡ ਕਾਲਝਰਾਨੀ ਸਮੇਤ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਵਿੱਚ ਵਿਸ਼ਵਾਸ਼ ਰੱਖਣ ਅਤੇ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਤੋਂ ਗੁਰੇਜ਼ ਕਰਨ। ਉਨਾਂ ਭਰੋਸਾ ਦਿੱਤਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਨਸ਼ਾ ਮਾਫੀਆ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਮਾਫੀਆ ਨੂੰ ਸਰਪ੍ਰਸਤੀ ਦੇਣ ਵਾਲੇ ਸਿਆਸੀ ਆਗੂਆਂ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement