
'ਪੰਜਾਬ ਸ਼ਾਂਤੀਮਈ ਸੂਬਾ ਹੈ'
ਮੁੰਬਈ: ਅਜਨਾਲਾ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਕੰਟਰੋਲ ਹੇਠ ਹੈ। ਮੁੰਬਈ ਵਿਚ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਤੁਹਾਡੇ ਕੋਲ ਗਲਤ ਜਾਣਕਾਰੀ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਕੰਟਰੋਲ ਹੇਠ ਹੈ। ਪੰਜਾਬ ਪੁਲਿਸ ਸਮਰਥ ਹੈ। ਲੋਕ ਇਕੱਠੇ ਰਹਿਣਾ ਚਾਹੁੰਦੇ ਹਨ, ਸਾਡਾ ਸੂਬਾ ਸ਼ਾਂਤੀਮਈ ਹੈ।