
ਕਿਹਾ, ਸਿੱਖਿਆ ਪ੍ਰਣਾਲੀ ਪਹਿਲਾਂ 'ਸਖ਼ਤੀ' ਦਾ ਸ਼ਿਕਾਰ ਸੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਨੇ ਭਵਿੱਖ ਦੀਆਂ ਮੰਗਾਂ ਦੇ ਮੁਤਾਬਕ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦਿਤੀ ਹੈ। ਬਜਟ ਤੋਂ ਬਾਅਦ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਪਹਿਲਾਂ 'ਸਖ਼ਤੀ' ਦਾ ਸ਼ਿਕਾਰ ਸੀ।
ਇਹ ਵੀ ਪੜ੍ਹੋ : ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਚੀਨ ਯੂਕਰੇਨ ਵਿਰੁੱਧ ਚੱਲ ਰਹੀ ਜੰਗ ਵਿੱਚ ਰੂਸ ਦਾ ਸਮਰਥਨ ਕਰੇਗਾ: ਜੋਅ ਬਾਇਡਨ
ਉਨ੍ਹਾਂ ਕਿਹਾ, "ਐਨਈਪੀ ਨੇ ਲਚਕਤਾ ਲਿਆਂਦੀ ਹੈ ਅਤੇ ਭਵਿੱਖ ਦੀਆਂ ਮੰਗਾਂ ਅਨੁਸਾਰ ਸਿੱਖਿਆ ਪ੍ਰਣਾਲੀ ਨੂੰ ਇੱਕ ਨਵੀਂ ਦਿਸ਼ਾ ਦਿੱਤਾ ਹੈ"। 2023-24 ਦੇ ਕੇਂਦਰੀ ਬਜਟ ਵਿੱਚ ਕੀਤੇ ਐਲਾਨਾਂ ਦੀ ਸੂਚੀ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ ਨੂੰ ਵਿਸ਼ਵ ਦੀ ਹੁਨਰ ਰਾਜਧਾਨੀ ਬਣਾਉਣ ਲਈ ਰੋਡਮੈਪ ਦੀ ਰੂਪਰੇਖਾ ਤਿਆਰ ਕੀਤੀ।