
ਪ੍ਰਧਾਨ ਮੰਤਰੀ ਮੋਦੀ ਨੇ ਕਈ ਮੌਕਿਆਂ 'ਤੇ ਭਰੋਸਾ ਜ਼ਾਹਰ ਕੀਤਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਜਿੱਤ ਕੇ ਸੱਤਾ ਵਿਚ ਵਾਪਸੀ ਕਰਨਗੇ।
Mann Ki Baat: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੇ ਤਿੰਨ ਮਹੀਨਿਆਂ ਤੱਕ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦਾ ਪ੍ਰਸਾਰਣ ਨਹੀਂ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ 110ਵੇਂ ਐਪੀਸੋਡ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਾਰਚ ਮਹੀਨੇ 'ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਵੀ ਅਜਿਹਾ ਹੀ ਹੋਇਆ ਸੀ।
ਜਦੋਂ ਅਸੀਂ ਅਗਲੀ ਵਾਰ ਮਿਲਾਂਗੇ, ਤਾਂ ਇਹ 111 ਵਾਂ ਐਪੀਸੋਡ ਹੋਵੇਗਾ। 111 ਦੇ ਸ਼ੁਭਮਈ ਨੰਬਰ ਦੀ ਮਹੱਤਤਾ ਨੂੰ ਦਰਸਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਤੋਂ ਵਧੀਆ ਹੋਰ ਕੀ ਹੋ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਈ ਮੌਕਿਆਂ 'ਤੇ ਭਰੋਸਾ ਜ਼ਾਹਰ ਕੀਤਾ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਜਿੱਤ ਕੇ ਸੱਤਾ ਵਿਚ ਵਾਪਸੀ ਕਰਨਗੇ। 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ 'ਮਨ ਕੀ ਬਾਤ' ਦਾ ਪ੍ਰਸਾਰਣ ਬੰਦ ਕਰ ਦਿੱਤਾ ਗਿਆ ਸੀ।
(For more Punjabi news apart from No Mann ki Baat broadcast for three months in view of Lok Sabha polls: PM Modi, stay tuned to Rozana Spokesman)