Land for job Scam: ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਨੂੰ ਪ੍ਰਵਾਰਕ ਮੈਂਬਰਾਂ ਸਮੇਤ ਤਲਬ ਕੀਤਾ

By : PARKASH

Published : Feb 25, 2025, 12:57 pm IST
Updated : Feb 25, 2025, 12:57 pm IST
SHARE ARTICLE
Court summons Lalu Prasad Yadav along with family members
Court summons Lalu Prasad Yadav along with family members

Land for job Scam: 11 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਦਿਤਾ ਹੁਕਮ

 

Land for job Scam: ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ ਨਾਲ ਸਬੰਧਤ ਮਾਮਲੇ ਵਿਚ ਤਲਬ ਕੀਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਲਾਲੂ ਦੇ ਪੁੱਤਰ ਅਤੇ ਬਿਹਾਰ ਦੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਅਤੇ ਪੁੱਤਰੀ ਹੇਮਾ ਯਾਦਵ ਨੂੰ ਵੀ ਤਲਬ ਕੀਤਾ ਹੈ।

ਇਸ ਦੌਰਾਨ ਉਨ੍ਹਾਂ ਤੇਜਸਵੀ ਯਾਦਵ ਨੂੰ ਨਵਾਂ ਸਮਨ ਜਾਰੀ ਕੀਤਾ। ਦੋਸ਼ੀਆਂ ਨੂੰ 11 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਭਾਰਤੀ ਰੇਲਵੇ ਦੇ ਪੱਛਮੀ ਮੱਧ ਮੰਡਲ ਵਿਚ ਕੀਤੀਆਂ ਗਈਆਂ ਸਮੂਹ ‘ਡੀ’ ਦੀਆਂ ਨਿਯੁਕਤੀਆਂ ਨਾਲ ਸਬੰਧਤ ਹੈ।
ਅਧਿਕਾਰੀਆਂ ਦੇ ਅਨੁਸਾਰ ਕੇਂਦਰੀ ਰੇਲ ਮੰਤਰੀ ਦੇ ਤੌਰ ’ਤੇ ਪ੍ਰਸਾਦ ਦੇ ਕਾਰਜਕਾਲ ਦੌਰਾਨ 2004 ਅਤੇ 2009 ਦੇ ਵਿਚ ਆਰਜੇਡੀ ਸੁਪਰੀਮੋ ਦੇ ਪਰਵਾਰ ਜਾਂ ਸਹਿਯੋਗੀਆਂ ਨੂੰ ਤੋਹਫ਼ੇ ਵਜੋਂ ਜਾਂ ਉਨ੍ਹਾਂ ਦੇ ਨਾਮ ’ਤੇ ਜ਼ਮੀਨ ਕਰਨ ਦੇ ਬਦਲੇ ਇਹ ਨਿਯੁਕਤੀਆਂ ਕੀਤੀਆਂ ਗਈਆਂ। ਇਸ ਸਬੰਧੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ, ਦੋ ਧੀਆਂ, ਨਾਮਾਲੂਮ ਸਰਕਾਰੀ ਅਧਿਕਾਰੀ ਅਤੇ ਨਿਜੀ ਵਿਅਕਤੀਆਂ ਸਮੇਤ ਹੋਰਾਂ ਵਿਰੁਧ 18 ਮਈ 2022 ਨੂੰ ਇਕ ਮਾਮਲਾ ਦਰਜ ਕੀਤਾ ਗਿਆ ਸੀ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement