
ਗੋਰਖਪੁਰ ਦੇ ਬੀ.ਆਰ.ਡੀ. ਹਸਪਤਾਲ 'ਚ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਅੱਜ ਦਿਮਾਗੀ ਬੁਖਾਰ ਤੋਂ ਇਕ ਹੋਰ ਚਾਰ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ।
ਗੋਰਖਪੁਰ ਦੇ ਬੀ.ਆਰ.ਡੀ. ਹਸਪਤਾਲ 'ਚ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਅੱਜ ਦਿਮਾਗੀ ਬੁਖਾਰ ਤੋਂ ਇਕ ਹੋਰ ਚਾਰ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਮੌਤਾਂ ਦਾ ਅੰਕੜਾ 64 ਹੋ ਚੁੱਕਾ ਹੈ। ਇਸ ਵਿਚਕਾਰ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਤੇ ਕੇਂਦਰੀ ਸਿਹਤ ਮੰਤਰੀ ਵੀ ਗੋਰਖਪੁਰ ਦੇ ਇਸ ਹਸਪਤਾਲ 'ਚ ਪਹੁੰਚ ਰਹੇ ਹਨ।
ਗੋਰਖਪੁਰ ਦੇ ਬਾਬਾ ਰਾਘਵ ਦਾਸ ਮੈਡੀਕਲ ਕਾਲਜ ‘ਚ ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਮੈਡੀਕਲ ਕਾਲਜ ਦੇ ਮੁਖੀ ਡਾ. ਰਾਜੀਵ ਮਿਸ਼ਰਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉੱਤਰ ਪ੍ਰਦੇਸ਼ ਦੇ ਸਿਹਤ ਮੰਤਰੀ ਸਿੱਧਾਰਥ ਨਾਥ ਸਿੰਘ ਨੇ ਕਾਲਜ ਮੁਖੀ ਦੇ ਅਸਤੀਫੇ ਦੀ ਖਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ
ਪਰ ਅਸੀ ਉਨ੍ਹਾਂ ਨੂੰ ਪਹਿਲਾਂ ਹੀ ਮੁਅੱਤਲ ਕਰ ਚੁੱਕੇ ਹਾਂ ਅਤੇ ਉਨ੍ਹਾਂ ਖਿਲਾਫ ਜਾਂਚ ਵੀ ਸ਼ੁਰੂ ਕੀਤੀ ਗਈ ਹੈ। ਮਹਾਨਿਦੇਸ਼ਕ (ਮੈਡੀਕਲ ਸਿੱਖਿਆ ਅਤੇ ਸਿਖਲਾਈ) ਨੂੰ ਭੇਜੇ ਪੱਤਰ ‘ਚ ਮੁਖੀ ਡਾ. ਰਾਜੀਵ ਮਿਸ਼ਰਾ ਨੇ ਕਿਹਾ ਕਿ ਉਹ ਮੈਡੀਕਲ ਕਾਲਜ ਹਸਪਤਾਲ ਦੇ ਪੀਡਿਆਟ੍ਰਿਕ ਵਾਰਡ ‘ਚ ਦਾਖਲ 30 ਬੱਚਿਆਂ ਦੀ ਮੌਤ ਲਈ ਨੈਤਿਕ ਜ਼ਿੰਮੇਦਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।