ਆਜ਼ਾਦੀ ਦਿਵਸ ਭਾਸ਼ਨ 'ਚ ਸਿਖਿਆ ਸੁਧਾਰ ਤੇ ਭ੍ਰਿਸ਼ਟਾਚਾਰ ਖ਼ਾਤਮੇ ਬਾਰੇ ਬੋਲਣ ਪ੍ਰਧਾਨ ਮੰਤਰੀ
Published : Aug 13, 2017, 5:27 pm IST
Updated : Mar 25, 2018, 4:17 pm IST
SHARE ARTICLE
Narendra Modi
Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਜ਼ਾਦੀ ਦਿਵਸ ਮੌਕੇ ਅਪਣੇ ਭਾਸ਼ਨ 'ਚ ਸਿਖਿਆ ਨੂੰ ਸੁਧਾਰਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਗੱਲ ਕਰਨ। ਪੰਜਾਬ ਦੇ ਬੁੱਧੀਜੀਵੀਆਂ ਦਾ ਕਹਿਣਾ

 

ਜਲੰਧਰ, 13 ਅਗੱਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਜ਼ਾਦੀ ਦਿਵਸ ਮੌਕੇ ਅਪਣੇ ਭਾਸ਼ਨ 'ਚ ਸਿਖਿਆ ਨੂੰ ਸੁਧਾਰਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀ ਗੱਲ ਕਰਨ। ਪੰਜਾਬ ਦੇ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਸਿਖਿਆ ਸੁਧਾਰ ਅਤੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਹਾਲੇ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਮੰਤਰੀਆਂ, ਸਿਆਸੀ ਆਗੂਆਂ ਅਤੇ ਅਫ਼ਸਰਾਂ ਲਈ ਇਹ ਲਾਜ਼ਮੀ ਕੀਤਾ ਜਾਵੇ ਕਿ ਉਹ ਅਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਹੀ ਪੜ੍ਹਾਉਣ।
ਉਘੇ ਸਿਖਿਆ ਮਾਹਰ ਮੋਹਨ ਸਪਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਜ਼ਾਦੀ ਮੌਕੇ ਅਪਣੇ ਭਾਸ਼ਨ 'ਚ ਐਲਾਨ ਕਰਨ ਕਿ ਸਿਆਸੀ ਆਗੂਆਂ, ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਸਰਕਾਰੀ ਅਫ਼ਸਰਾਂ ਲਈ ਅਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣਾ ਲਾਜ਼ਮੀ ਹੋਵੇਗਾ। ਜੇ ਪ੍ਰਧਾਨ ਮੰਤਰੀ ਇੰਜ ਕਰਦੇ ਹਨ ਤਾਂ ਸਿਖਿਆ ਦੇ ਖੇਤਰ ਵਿਚ ਅਪਣੇ ਆਪ ਸੁਧਾਰ ਹੋ ਜਾਵੇਗਾ ਅਤੇ ਇਸ ਲਈ ਕਿਸੇ ਵਿਸ਼ੇਸ਼ ਯਤਨ ਦੀ ਲੋੜ ਨਹੀਂ ਪਵੇਗੀ।
ਡਾਕਟਰ ਅਤੇ ਲੇਖਕ ਡਾ. ਅਜੇ ਸ਼ਰਮਾ ਨੇ ਕਿਹਾ ਕਿ ਇਲਾਜ ਦੀ ਆਜ਼ਾਦੀ ਨਾ ਸਿਰਫ਼ ਗ਼ਰੀਬ ਸਗੋਂ ਹਰ ਆਮ ਅਤੇ ਖ਼ਾਸ ਲਈ ਜ਼ਰੂਰੀ ਹੈ। ਪ੍ਰਧਾਨ ਮੰਤਰੀ ਐਲਾਨ ਕਰਨ ਕਿ ਸਰਕਾਰੀ ਅਧਿਕਾਰੀਆਂ ਅਤੇ ਸਰਕਾਰ ਚਲਾਉਣ ਵਾਲੇ ਵਿਅਕਤੀਆਂ ਅਤੇ ਉਨ੍ਹਾਂ ਦੇ ਘਰ ਵਾਲਿਆਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਹੋਇਆ ਕਰੇਗਾ। ਇਸ ਨਾਲ ਸਰਕਾਰੀ ਹਸਪਤਾਲਾਂ ਦੀ ਹਾਲਤ ਅਪਣੇ ਆਪ ਸੁਧਰ ਜਾਵੇਗੀ।
ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਚੇਅਰਮੈਨ ਨਵਤੇਜ ਸਿੰਘ ਤੂਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਭ੍ਰਿਸ਼ਟਾਚਾਰ, ਪਨਾਮਾਗੇਟ, ਸਵਿਸਬੈਂਕ ਅਤੇ ਕਾਲੇ ਧਨ ਬਾਰੇ ਵੀ ਗੱਲ ਕਰਨ। ਸਰਕਾਰ ਬਣਨ ਤੋਂ ਪਹਿਲਾਂ ਉਹ ਕਾਲੇ ਧਨ ਬਾਰੇ ਖੁਲ੍ਹ ਕੇ ਬੋਲਦੇ ਸਨ ਪਰ ਹੁਣ ਬੋਲਣਾ ਬੰਦ ਕਰ ਦਿਤਾ ਹੈ। ਪਨਾਮਾਗੇਟ ਦੇ ਮਾਮਲੇ 'ਚ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਉਥੋਂ ਦੇ ਪ੍ਰਧਾਨ ਮੰਤਰੀ ਨੂੰ ਵੀ ਹਟਾ ਦਿਤਾ ਪਰ ਭਾਰਤ ਵਿਚ ਹਾਲੇ ਤਕ ਕੋਈ ਕਾਰਵਾਈ ਨਹੀਂ ਹੋਈ। ਦੀਵਾਨ ਚੰਦ ਮੋਹਿਦਰੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਪਾਣੀ ਦੀ ਸਮੱਸਿਆ, ਨਸ਼ੇ ਦੀ ਸਮੱਸਿਆ ਆਦਿ ਬਾਰੇ ਵੀ ਬੋਲਣ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement