
ਚੰਡੀਗੜ੍ਹ ਦੇ ਰਾਜਿੰਦਰਾ ਪਾਰਕ ‘ਚ ਦਰੱਖਤ ਨਾਲ ਫਾਹਾ ਲਏ ਹੋਏ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।
ਚੰਡੀਗੜ੍ਹ : ਚੰਡੀਗੜ੍ਹ ਦੇ ਰਾਜਿੰਦਰਾ ਪਾਰਕ ਵਿਚ ਦਰਖ਼ਤ ਨਾਲ ਫਾਹਾ ਲਏ ਹੋਏ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਾਲੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਾਂਚ ਜਾਰੀ ਹੈ।