
ਇਸ ਫ਼ਿਲਮ ਵਿਚ ਦੀਪਿਕਾ ਪਾਦੁਕੋਣ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਭੂਮਿਕਾ ਨਿਭਾਅ ਰਹੀ ਹੈ
ਨਵੀਂ ਦਿੱਲੀ- ਬਾਲੀਵੁਡ ਅਭਿਨੇਤਰੀ ਦੀਪਿਕਾ ਪਾਦੁਕੋਣ ਨੇ ਆਪਣੀ ਆਉਣ ਵਾਲੀ ਫ਼ਿਲਮ ‘ਛਪਾਕ’ ਦੀ ਪਹਿਲੀ ਦਿੱਖ ਸਾਂਝੀ ਕੀਤੀ ਹੈ। ਇਸ ਫ਼ਿਲਮ ਵਿਚ ਦੀਪਿਕਾ ਪਾਦੁਕੋਣ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਭੂਮਿਕਾ ਨਿਭਾਅ ਰਹੀ ਹੈ। ਇਹ ਫ਼ਿਲਮ ਰਾਜੀ ਫ਼ਿਲਮ ਦੀ ਡਾਇਰੈਕਟਰ ਮੇਘਨਾ ਗੁਲਜਾਰ ਨਿਰਦੇਸ਼ਤ ਕਰ ਰਹੀ ਹੈ। ਦੀਪਿਕਾ ਪਾਦੁਕੋਣ ਦੀ ਫ਼ਿਲਮ ਛਪਾਕ ਦੀ ਪਹਿਲੀ ਲੁਕ ਕਾਫੀ ਪ੍ਰਭਾਵਸ਼ਾਲੀ ਅਤੇ ਰੋਗਟੇ ਖੜ੍ਹੇ ਕਰਨ ਵਾਲੀ ਹੈ। ਉਨ੍ਹਾਂ ਦੇ ਫ਼ਿਲਮ ਦੇ ਪਾਤਰ ਮੁਤਾਬਕ ਪਹਿਲੀ ਲੁਕ ਵਿਚ ਉਨ੍ਹਾਂ ਦੇ ਚੇਹਰੇ ਉਤੇ ਸੜਨ ਦੇ ਨਿਸ਼ਾਨ ਹਨ।
Deepika Padukone
ਇਸ ਫੋਟੋ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਲਿਖਿਆ ਕਿ ਇਸ ਫ਼ਿਲਮ ਦੀ ਸ਼ੂਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਛਪਾਕ 10 ਜਨਵਰੀ 2020 ਨੂੰ ਰਿਲੀਜ਼ ਹੋਵੇਗੀ। ਫ਼ਿਲਮ ਦਾ ਇਹ ਪੋਸਟਰ ਕਾਫੀ ਪ੍ਰਭਾਵਸ਼ਾਲੀ ਹੈ ਅਤੇ ਉਹ ਤੇਜ਼ਾਬ ਹਮਲੇ ਦੀ ਪੀੜਤ ਲਕਸ਼ਮੀ ਅਗਰਵਾਲ ਦੀ ਤਰ੍ਹਾਂ ਹੀ ਨਜ਼ਰ ਆ ਰਹੀ ਹੈ। ਇਸ ਪੋਸਟਰ ਵਿਚ ਦੀਪਿਕਾ ਮੁਸਕਰਾਉਂਦੀ ਹੋਈ ਸ਼ੀਸ਼ੇ ਦੇ ਪਿੱਛੇ ਤੋਂ ਦੇਖ ਰਹੀ ਹੈ ਅਤੇ ਸ਼ੀਸ਼ੇ ਵਿਚ ਵੀ ਉਨ੍ਹਾਂ ਦਾ ਚੇਹਰਾ ਦਿਖਾਈ ਦੇ ਰਿਹਾ ਹੈ। ਇਸ ਲੁਕ ਨੂੰ ਸਾਂਝੀ ਕਰਦੇ ਹੋਏ ਦੀਪਿਕਾ ਨੇ ਇਹ ਵੀ ਲਿਖਿਆ, ‘ਅਜਿਹਾ ਚਰਿੱਤਰ ਜੋ ਹਮੇਸ਼ਾ ਮੇਰੇ ਨਾਲ ਰਹੇਗਾ… ਮਾਲਤੀ।’