ਲੋਕ ਸਭਾ ਚੋਣਾਂ ਤੋਂ ਪਹਿਲਾਂ ਹੇਮਾ ਮਾਲਿਨੀ ਦਾ ਵੱਡਾ ਐਲਾਨ
Published : Mar 25, 2019, 3:29 pm IST
Updated : Mar 25, 2019, 3:29 pm IST
SHARE ARTICLE
Hema Malini
Hema Malini

ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਹੇਮਾ ਮਾਲਿਨੀ ਬੀਜੇਪੀ ਦੀ ਉਮੀਦਵਾਰ ਹੈ।

ਮਥੁਰਾ- ਫਿਲਮੀ ਦੁਨੀਆ ਤੋਂ ਸਿਆਸਤ ਵਿਚ ਆਈ ਅਦਾਕਾਰ ਹੇਮਾ ਮਾਲਿਨੀ ਨੇ ਕਿਹਾ ਹੈ ਕਿ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਉਨ੍ਹਾਂ ਦੀਆਂ ਆਖ਼ਰੀ ਚੋਣਾਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਉਹ ਕਦੀ ਲੋਕ ਸਭਾ ਚੋਣਾਂ ਨਹੀਂ ਲੜੇਗੀ। ਮੌਜੂਦਾ ਉੱਤਰ ਪ੍ਰਦੇਸ਼ ਦੀ ਮਥੁਰਾ ਲੋਕ ਸਭਾ ਸੀਟ ਤੋਂ ਹੇਮਾ ਮਾਲਿਨੀ ਬੀਜੇਪੀ ਦੀ ਉਮੀਦਵਾਰ ਹੈ। ਮਥੁਰਾ ਤੋਂ ਕਾਂਗਰਸ ਨੇ ਮਹੇਸ਼ ਪਾਠਕ ਨੂੰ ਉਮੀਦਵਾਰ ਬਣਾਇਆ ਹੈ।

ਇਸ ਦੇ ਨਾਲ ਹੀ ਐਸਪੀ-ਬੀਐਸਪੀ ਤੇ ਆਰਐਲਡੀ ਗਠਜੋੜ ਵੱਲੋਂ ਹੇਮਾ ਮਾਲਿਨੀ ਦਾ ਮੁਕਾਬਲਾ ਆਰਐਲਡੀ ਉਮੀਦਵਾਰ ਨਰੇਂਦਰ ਸਿੰਘ ਨਾਲ ਹੋਵੇਗਾ। 18 ਅਪ੍ਰੈਲ ਨੂੰ ਦੂਜੇ ਗੇੜ ਵਿਚ ਮਥੁਰਾ ’ਚ ਲੋਕ ਸਭਾ ਚੋਣਾਂ ਹੋਣਗੀਆਂ। ਦੂਜੇ ਗੇੜ ਵਿਚ ਉੱਤਰ ਪ੍ਰਦੇਸ਼ ਵਿਚ ਮਥੁਰਾ ਲੋਕ ਸਭਾ ਸੀਟ ਮਿਲਾ ਕੇ ਕੁੱਲ 8 ਸੀਟਾਂ ’ਤੇ ਵੋਟਾਂ ਪੈਣਗੀਆਂ। ਇਸ ਵਾਰ ਚੋਣ ਕਮਿਸ਼ਨ ਨੇ 7 ਗੇੜਾਂ ਵਿਚ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਪਹਿਲੇ ਗੇੜ ਦੀ ਵੋਟਿੰਗ 11 ਅਪ੍ਰੈਲ ਨੂੰ ਸ਼ੁਰੂ ਹੋਵੇਗੀ ਜਦਕਿ ਆਖ਼ਰੀ ਗੇੜ 19 ਮਈ ਨੂੰ ਹੋਵੇਗਾ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement