ਤਿੰਨ ਹਫ਼ਤੇ ਦੇ ਲੌਕਡਾਊਨ ਤੇ ਬੋਲੇ ਪੀਐਮ, ’21 ਦਿਨ ਨਾ ਸਭਲੇ ਤਾਂ 21 ਸਾਲ ਪਿਛੜ ਜਾਵੇਗਾ ਦੇਸ਼’
Published : Mar 25, 2020, 8:08 am IST
Updated : Apr 9, 2020, 8:17 pm IST
SHARE ARTICLE
Photo
Photo

ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਹਾਹਾਕਾਰ ਮਚੀ ਹੋਈ ਹੈ। ਇਸੇ ਦੌਰਾਨ ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਭਾਰਤ ਵਿਚ ਲੌਕਡਾਊਨ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਵਿਚ ਹਾਹਾਕਾਰ ਮਚੀ ਹੋਈ  ਹੈ। ਇਸੇ ਦੌਰਾਨ ਬੀਤੇ ਦਿਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਭਾਰਤ ਵਿਚ ਲੌਕਡਾਊਨ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਦੇਸ਼ ਵਿਚ 21 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ 21 ਦਿਨ ਨਾ ਸਭਲੇ ਤਾਂ 21 ਸਾਲ ਪਿੱਛੇ ਚਲੇ ਜਾਵਾਂਗੇ।

ਕੋਰੋਨਾ ਵਾਇਰਸ ਸੰਕਟ 'ਤੇ ਛੇ ਦਿਨਾਂ ਵਿਚ ਦੂਜੀ ਵਾਰ ਦੇਸ਼ ਨੂੰ ਸੰਬੋਧਨ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਇਹ ਜਨਤਾ ਕਰਫਿਊ ਨਾਲੋਂ ਸਖ਼ਤ ਹੋਵੇਗਾ ਅਤੇ ਲੋਕਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕੋਰੋਨਾ ਵਰਗੇ ਸੰਕਟ ਨਾਲ ਲੜਨ ਅਤੇ ਜਿੱਤਣ ਲਈ ਕਰਫਿਊ ਵਰਗਾ ਕਦਮ ਜ਼ਰੂਰੀ ਹੈ।

ਪੀਐਮ ਮੋਦੀ ਨੇ ਕਿਹਾ ਕਿ ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਬੰਦ ਨਹੀਂ ਕੀਤੀਆਂ ਜਾਣਗੀਆਂ ਅਤੇ ਨਾ ਹੀ ਖਾਣ ਪੀਣ ਜਾਂ ਦਵਾਈਆਂ ਦੀ ਕੋਈ ਕਮੀ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਾਨ ਹੈ ਤਾਂ ਜਹਾਨ ਹੈ ਇਹ ਕੋਈ ਕਹਾਵਤ ਨਹੀਂ ਹੈ, ਇਸ ਨੂੰ ਸਮਝਣਾ ਪਏਗਾ, ਉਹਨਾਂ ਕਿਹਾ 21 ਦਿਨਾਂ ਦੀ ਤਾਲਾਬੰਦੀ ਲੰਮਾ ਸਮਾਂ ਹੈ ਪਰ ਦੇਸ਼ ਦੇ ਲੋਕਾਂ ਦੀ ਰੱਖਿਆ ਲਈ ਪਿੰਡ ਅਤੇ ਸ਼ਹਿਰ ਦੀ ਰੱਖਿਆ ਲਈ ਇਹ ਕਦਮ ਚੁੱਕਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।

ਦੁਨੀਆ ਭਰ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਵਾਇਰਸ ਦੇ ਸੰਕਰਮਣ ਚੱਕਰ ਨੂੰ ਰੋਕਣ ਲਈ ਘੱਟੋ ਘੱਟ 21 ਦਿਨਾਂ ਦਾ ਸਾਈਕਲ ਲਾਜ਼ਮੀ ਹੈ ਅਤੇ ਅਸੀਂ 21 ਦਿਨਾਂ ਦੇ ਇਸ ਬੰਦ ਤੋਂ ਜਿੱਤ ਕੇ ਬਾਹਰ ਆਉਣਾ ਹੈ।

ਦੇਸ਼ ਭਰ ਵਿੱਚ 21 ਦਿਨਾਂ ਦੇੀ ਤਾਲਾਬੰਦੀ ਦੀ ਘੋਸ਼ਣਾ ਤੋਂ ਪਹਿਲਾਂ, ਪੀਐਮ ਮੋਦੀ ਨੇ 22 ਮਾਰਚ ਦੇ ਜਨਤਾ ਕਰਫਿਊ ਨੂੰ ਸਫਲ ਬਣਾਉਣ ਲਈ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਨੇ ਪੂਰੀ ਦੁਨੀਆ ਨੂੰ ਦਿਖਾ ਦਿੱਤਾ ਹੈ ਕਿ ਸੰਕਟ ਦੇ ਸਮੇਂ, ਮਨੁੱਖਤਾ ਦੀ ਰੱਖਿਆ ਲਈ, ਭਾਰਤੀ ਕਿਵੇਂ ਇਕਜੁੱਟ ਹੋ ਕੇ ਖੜੇ ਹੁੰਦੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement