
- ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।
ਅਮ੍ਰਿੰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ 26 ਮਾਰਚ ਨੂੰ ਭਾਰਤ ਬੰਦ ਦਾ ਸਮਰਥਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਰੱਖੇ ਜਾਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿ ਕਾਲੇ ਕਾਨੂੰਨਾਂ ਨਾਲ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ।
FARMERਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਢੇ ਨਾਲ ਮੋਢਾ ਜੋੜ ਖੜੀ ਹੈ ਅਤੇ ਖ਼ੜੀ ਰਹੇਗੀ । ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਲੇ ਕਾਨੂੰਨਾਂ ਦੀ ਲੜਾਈ ਲੜ ਰਹੇ ਕਿਸਾਨਾਂ ਦਾ ਸਹਿਯੋਗ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾਂ ਕਿਸਾਨਾਂ ਦੇ ਨਾਲ ਰਹੇਗੀ । ਇਸੇ ਲਈ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਸਾਰੇ ਦਫਤਰ ਬੰਦ ਰੱਖੇ ਜਾਣਗੇ।
Bibi Jagir Kaurਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਕੀਤਾ ਗਿਆ ਨਗਰ ਕੀਰਤਨ ਵੀ ਇੱਕ ਦਿਨ ਦਾ ਵਿਸ਼ਰਾਮ ਕਰੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੈ ਤੇ 26 ਮਾਰਚ ਨੂੰ ਭਾਰਤ ਬੰਦ ਦਾ ਹਿੱਸੇ ਬਣੇਗੀ।