ਤਿਉਹਾਰਾਂ ਨੂੰ ਲੈ ਕੇ ਸਖ਼ਤ ਹੋਇਆ ਕੇਂਦਰ, ਜਾਰੀ ਕੀਤੀਆਂ ਨਵੀਆਂ ਹਦਾਇਤਾਂ
Published : Mar 25, 2021, 9:07 am IST
Updated : Mar 25, 2021, 9:07 am IST
SHARE ARTICLE
Corona Test
Corona Test

ਜਨਤਕ ਪ੍ਰੋਗਰਾਮਾਂ 'ਤੇ ਪਾਬੰਦੀ ਜਾਂ ਗਿਣਤੀ ਸੀਮਤ ਕਰਨ ਸੂਬੇ

ਨਵੀਂ ਦਿੱਲੀ : ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ 19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਬੁਧਵਾਰ ਨੂੰ ਰਾਜਾਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ ਨੂੰ ਆਗਾਮੀ ਤਿਉਹਾਰਾਂ ਦੌਰਾਨ ਜਨਤਕ ਪ੍ਰੋਗਰਾਮਾਂ ’ਤੇ ਸਥਾਨਕ ਪੱਧਰ ’ਤੇ ਪਾਬੰਦੀ ਜਾਂ ਲੋਕਾਂ ਦੇ ਵੱਡੇ ਪੱਧਰ ’ਤੇ ਇਕੱਠੇ ਹੋਣ ਤੋਂ ਰੋਕਣ ’ਤੇ ਵਿਚਾਰ ਕਰਨ ਨੂੰ ਕਿਹਾ ਹੈ ਤਾਕਿ ਮਹਾਂਮਾਰੀ ਨੂੰ ਪ੍ਰਭਾਵੀ ਢੰਗ ਨਾਲ ਰੋਕਿਆ ਜਾ ਸਕੇ। 

coronacorona

ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਨੂੰ ਅਲਰਟ ਰਹਿਣ ਲਈ ਕਿਹਾ ਹੈ। ਸਿਹਤ ਮੰਤਰਾਲਾ ਨੇ ਹੋਲੀ, ਈਦ, ਸ਼ਬ-ਏ-ਬਾਰਾਤ ਅਤੇ ਈਸਟਰ ’ਤੇ ਭੀੜ ਨੂੰ ਰੋਕਣ ਦਾ ਨਿਰਦੇਸ਼ ਦਿਤਾ ਹੈ। ਮਹਾਰਾਸ਼ਟਰ, ਪੰਜਾਬ, ਕਰਨਾਟਕ, ਛੱਤੀਸਗੜ੍ਹ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।


Corona TestCorona Test

ਕੇਂਦਰੀ ਸਿਹਤ ਸੇਵਾਵਾਂ ਸਕੱਤਰ ਨੇ ਸੂਬਿਆਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾਾ ਕਿ ਹੋਲੀ, ਸ਼ਬ ਏ ਬਾਰਾਤ, ਬਿਹੂ, ਈਸਟਰ ਅਤੇ ਈਦ ਉਲ ਫਿਤਰ ਮੌਕੇ ਜਨਤਕ ਥਾਵਾਂ ’ਤੇ ਭੀੜ ਰੋਕਣ ਲਈ ਸਥਾਨਕ ਪੱਧਰ ’ਤੇ ਸਖ਼ਤ ਕਦਮ ਚੁੱਕੇ ਜਾ ਸਕਦੇ ਹਨ। 

Lockdown Lockdown

ਉਥੇ ਗੁਜਰਾਤ ਸਰਕਾਰ ਨੇ ਹੋਲੀ ਨੂੰ ਲੈ ਕੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਕਾਰ ਨੇ ਕਿਹਾ ਕਿ ਹੋਲੀ ਵਾਲੇ ਦਿਨ ਜਨਤਕ ਸਮਾਗਮਾਂ ਅਤੇ ਭੀੜ ਵਾਲੇ ਪ੍ਰੋਗਰਾਮਾਂ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਮਹਾਰਾਸ਼ਟਰ ਸਰਕਾਰ ਨੇ ਵੀ ਸੂਬੇ ਦੇ ਦੋ ਜ਼ਿਲ੍ਹਿਆਂ ਨਾਂਦੇੜ ਅਤੇ ਬੀਡ ਵਿਚ 4 ਅਪ੍ਰੈਲ ਤਕ ਲਾਕਡਾਊਨ ਐਲਾਨ ਕੀਤਾ ਗਿਆ ਹੈ। ਜ਼ਰੂਰੀ ਸਾਮਾਨਾਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤਕ ਖੁੱਲ੍ਹਣਗੀਆਂ।    

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement